ਚੋਰੀ ਦੇ ਮੋਟਰਸਾਇਕਲ ਸਮੇਤ ਨੌਜਵਾਨ ਗ੍ਰਿਫ਼ਤਾਰ
Wednesday, Oct 21, 2020 - 03:40 PM (IST)

ਗੁਰਦਾਸਪੁਰ(ਜ. ਬ.) : ਪੁਲਸ ਨੇ ਚੋਰੀ ਦੇ ਮੋਟਰਸਾਇਕਲ ਸਮੇਤ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਦੀਨਾਨਗਰ ਪੁਲਸ ਸਟੇਸ਼ਨ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਅਨੂਪ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਅਵਾਂਖਾ ਨੇ ਪੁਲਸ ਨੂੰ ਦੱਸਿਆ ਕਿ ਉਹ ਬਿਜਲੀ ਬੋਰਡ ਪਨਿਆੜ 'ਚ ਲਾਇਨਮੈਨ ਦੀ ਨੌਕਰੀ ਕਰਦਾ ਹੈ। ਉਹ ਆਪਣੇ ਮੋਟਰਸਾਇਕਲ ਨੰ ਪੀ. ਬੀ-06 ਐੱਲ-6134 ਨੂੰ ਆਪਣੇ ਦਫ਼ਤਰ ਦੇ ਬਾਹਰ ਖੜ੍ਹਾ ਕਰ ਕੇ ਪਿੰਡ ਖਰਲ 'ਚ ਆਪਣੇ ਸਾਥੀ ਦੇ ਨਾਲ ਚੱਲਾ ਗਿਆ। ਜਦ ਵਾਪਸ ਆਇਆ ਤਾ ਦੇਖਿਆ ਕਿ ਉਸ ਦਾ ਮੋਟਰਸਾਇਕਲ ਉਥੇ ਨਹੀਂ ਸੀ।
ਇਹ ਵੀ ਪੜ੍ਹੋ : 'ਆਪ' ਤੇ ਸ਼੍ਰੋਮਣੀ ਅਕਾਲੀ ਦਲ 'ਤੇ ਭੜਕੇ ਸੁਖਪਾਲ ਖਹਿਰਾ, ਦਿੱਤਾ ਵੱਡਾ ਬਿਆਨ
ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਕੇ ਇਕ ਨਾਕੇ 'ਤੇ ਇਕ ਨੌਜਵਾਨ ਲਵਲੀ ਕੁਮਾਰ ਪੁੱਤਰ ਸੁਰਿੰਦਰ ਪਾਲ ਵਾਸੀ ਪਿੰਡ ਵਸਾਊ ਵਾੜਵਾ ਨੂੰ ਉਕਤ ਚੋਰੀ ਦੇ ਮੋਟਰਸਾਇਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਢਾਈ ਸਾਲਾਂ ਬੱਚੀ ਨਾਲ ਦਰਿੰਦਗੀ, ਜ਼ਬਰ-ਜ਼ਿਨਾਹ ਤੋਂ ਬਾਅਦ ਬੇਰਹਿਮੀ ਨਾਲ ਕਤਲ