18 ਸਾਲ ਤੋਂ ਸਜ਼ਾ ਭੁਗਤ ਰਹੇ ਕੈਦੀ ਨਦੀਮ ਖਾਨ ਦੀ ਮੌਤ

02/08/2020 4:54:29 PM

ਗੁਰਦਾਸਪੁਰ (ਗੁਰਪ੍ਰੀਤ ਚਾਵਲਾ): ਕੇਂਦਰੀ ਜੇਲ ਗੁਰਦਾਸਪੁਰ 'ਚ 18 ਸਾਲ ਤੋਂ ਸਜ਼ਾ ਭੁਗਤ ਰਹੇ ਕੈਦੀ ਨਦੀਮ ਖਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਦੀਮ ਖਾਨ 302 ਦੇ ਮਾਮਲੇ 'ਚ ਕੇਂਦਰੀ ਜੇਲ ਗੁਰਦਾਸਪੁਰ 'ਚ ਸਜ਼ਾ ਭੁਗਤ ਰਿਹਾ ਸੀ ਅਤੇ ਕਾਫੀ ਲੰਬੇ ਸਮੇਂ ਤੋਂ ਬੀਮਾਰ ਚੱਲ ਰਿਹਾ ਸੀ ਅਤੇ 10 ਦਿਨ ਪਹਿਲਾਂ ਇਸ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਸੀ, ਜਿੱਥੇ ਇਲਾਜ ਦੌਰਾਨ ਇਸ ਦੀ ਮੌਤ ਹੋ ਗਈ ਹੈ। ਪੁਲਸ ਨੇ ਪਰਿਵਾਰ ਦੇ ਮੈਂਬਰਾਂ ਦੇ ਬਿਆਨ ਦਰਜ ਕਰ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

ਦੂਜੇ ਪਾਸੇ ਹਸਪਤਾਲ 'ਚ ਮ੍ਰਿਤਕ ਪਰਿਵਾਰ ਦੇ ਬਿਆਨ ਦਰਜ ਕਰਨ ਪਹੁੰਚੇ ਏੇ.ਐੱਸ.ਆਈ. ਸੇਵਾ ਸਿੰਘ ਨੇ ਕਿਹ ਕਿ ਇਹ ਕੈਦੀ 302 ਦੇ ਮਾਮਲੇ 'ਚ ਕੇਂਦਰੀ ਜੇਲ ਗੁਰਦਾਸਪੁਰ 'ਚ ਸਜ਼ਾ ਭੁਗਤ ਰਿਹਾ ਸੀ ਅਤੇ ਕਾਫੀ ਲੰਬੇ ਸਮੇਂ ਤੋਂ ਬੀਮਾਰ ਚੱਲ ਰਿਹਾ ਸੀ ਅਤੇ 10 ਦਿਨ ਪਹਿਲਾਂ ਇਸ ਨੂੰ ਇਲਾਜ ਦੇ ਲਈ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ 'ਚ ਦਾਖਾਲ ਕਰਵਾਇਆ ਸੀ, ਜਿੱਥੇ ਇਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।


Shyna

Content Editor

Related News