ਪੁਲਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕੀਤਾ ਗਿ੍ਰਫ਼ਤਾਰ

01/02/2021 1:26:43 PM

ਗੁਰਦਾਸਪੁਰ (ਹਰਮਨ): ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਨਸ਼ੀਲੀ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨੇ ਦੱਸਿਆ ਕਿ ਕੋਟਲੀ ਹਰਚੰਦਾ ਨੇੜੇ ਪੁਲਸ ਪਾਰਟੀ ਗਸ਼ਤ ਕਰ ਰਹੀ। ਇਸੇ ਦੌਰਾਨ ਸੱਲੋਪੁਰ ਸਾਈਡ ਤੋਂ ਮੋਟਰਸਾਈਕਲ ’ਤੇ ਆਏ ਸਤਪਾਲ ਸਿੰਘ ਉਰਫ਼ ਪਾਲਾ ਪੁੱਤਰ ਬਲਕਾਰ ਸਿੰਘ ਵਾਸੀ ਮੋਚਪੁਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ’ਤੇ ਬੈਠਾ ਨਿਸ਼ਾਨ ਸਿੰਘ ਦੌੜ ਗਿਆ ਜਦਕਿ ਸਤਪਾਲ ਸਿੰਘ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਤਫਦੀਸ਼ੀ ਅਫ਼ਸਰ ਨੇ ਪਹੁੰਚ ਕੇ ਮੋਟਰਸਾਈਕਲ ਦੇ ਹੈਂਡਲ ਨਾਲ ਬੰਨੇ੍ਹ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ’ਚੋਂ 380 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਜਦਕਿ ਫ਼ਰਾਰ ਹੋਏ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪਠਾਨਕੋਟ ’ਚੋਂ ਮਿਲੀ 100 ਮੀਟਰ ਲੰਬੀ ਸੁਰੰਗ, ਦਹਿਸ਼ਤ ਦਾ ਮਾਹੌਲ


Baljeet Kaur

Content Editor

Related News