ਗੁਰਦਾਸਪੁਰ : ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਸ ਨੇ ਬੱਸ ਅੱਡੇ ਤੇ ਰੇਲਵੇ ਸਟੇਸ਼ਨ ’ਤੇ ਕੀਤੀ ਅਚਨਚੇਤ ਚੈਕਿੰਗ

07/27/2021 10:13:04 PM

ਗੁਰਦਾਸਪੁਰ (ਹਰਮਨ)-ਅੱਜ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਸ਼ਹਿਰ ਦੇ ਬੱਸ ਅੱਡੇ ਅਤੇ ਰੇਲਵੇ ਸਟੇਸ਼ਨ ਸਮੇਤ ਹੋਰ ਜਨਤਕ ਥਾਵਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਥਾਣਾ ਸਿਟੀ ਗੁਰਦਾਸਪੁਰ ਦੇ ਮੁਖੀ ਸਮੀਰ ਸਿੰਘ ਮਾਨ ਨੇ ਕਿਹਾ ਕਿ 15 ਅਗਸਤ ਆਜ਼ਾਦੀ ਦਿਹਾੜੇ ਦੇ ਸਬੰਧ ’ਚ ਅੱਜ ਗੁਰਦਾਸਪੁਰ ਦੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਵਿਖੇ ਡਾਗ ਸਕੁਐਡ ਅਤੇ ਬੰਬ ਸਕੁਐਡ ਦੀਆਂ ਟੀਮਾਂ ਨੂੰ ਨਾਲ ਲੈ ਕੇ ਸਰਚ ਮੁਹਿੰਮ ਚਲਾਈ ਗਈ ਹੈ ਤਾਂ ਜੋ ਆਜ਼ਾਦੀ ਦਿਹਾੜੇ ਮੌਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਨਾਕੇ ਵੀ ਵਧਾ ਦਿੱਤੇ ਗਏ ਹਨ।

PunjabKesari

ਇਹ ਵੀ ਪੜ੍ਹੋ : ਤਲਵੰਡੀ ਸਾਬੋ : ਟਰੱਕ ਡਰਾਈਵਰ ਦੀ ਭੇਤਭਰੀ ਹਾਲਤ ’ਚ ਮਿਲੀ ਲਾਸ਼, ਫੈਲੀ ਸਨਸਨੀ

ਗੁਰਦਾਸਪੁਰ ਦੇ ਹਰ ਮੇਨ ਚੌਕ ’ਚ ਪੁਲਸ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਗੁਰਦਾਸਪੁਰ ਸ਼ਹਿਰ ’ਚ ਕੋਈ ਸ਼ੱਕੀ ਵਿਅਕਤੀ ਜਾਂ ਫਿਰ ਕੋਈ ਵਸਤੂ ਦਿਖਾਈ ਦਿੰਦੀ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਉਨਾਂ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।

PunjabKesari


Manoj

Content Editor

Related News