ਬਿਜਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

02/11/2019 3:20:07 PM

ਗੁਰਦਾਸਪੁਰ (ਵਿਨੋਦ) : ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਤ ਸਕੱਤਰ ਪੰਜਾਬ ਸੁਰਿੰਦਰ ਪੱਪੂ ਅਤੇ ਪ੍ਰਧਾਨ ਲਖਵਿੰਦਰ ਸਿੰਘ ਸੈਣੀ ਦੀ ਅਗਵਾਈ 'ਚ ਪੁਰਾਣਾ ਸ਼ਾਲਾ ਬਿਜਲੀ ਬੋਰਡ ਦੇ ਦਫਤਰ ਦੇ ਬਾਹਰ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੁਰਿੰਦਰ ਪੱਪੂ ਸਮੇਤ ਹੋਰ ਬੁਲਾਰਿਆਂ ਨੇ ਦੱਸਿਆ ਕਿ ਜਿਥੇ ਪਾਵਰਕਾਮ ਦੇ ਮੁਲਾਜ਼ਮ ਆਪਣੀਆਂ ਮੰਨੀਆ ਮੰਗਾਂ ਮਨਾਉਣ ਲਈ ਸੰਘਰਸ਼ ਦੇ ਰਾਹ 'ਤੇ ਹਨ ਉਥੇ ਹੀ ਲਗਾਤਾਰ ਪੰਜਾਬ ਸਰਕਾਰ ਕੋਲੋਂ ਡੀ.ਏ ਦੀਆਂ 4 ਕਿਸਤਾਂ ਤੇ ਉਸ ਦਾ ਬਣਦਾ 22 ਮਹੀਨਿਆ ਦਾ ਏਰੀਅਰ ਦੇਣ ਦੀ ਮੰਗ ਕਰ ਰਹੇ ਹਨ ਪਰ ਪੰਜਾਬ ਸਰਕਾਰ ਨੇ 16 ਪ੍ਰਤੀਸ਼ਤ ਕਿਸ਼ਤਾਂ 'ਚੋਂ 6 ਪ੍ਰਤੀਸ਼ਤ ਕਿਸ਼ਤ ਦੇ ਕੇ ਪੰਜਾਬ ਦੇ ਮੁਲਾਜ਼ਮਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਦਸ ਫੀਸਦੀ ਡੀ.ਏ. ਦੀਆਂ ਕਿਸ਼ਤਾਂ ਜਾਰੀ ਕੀਤੀ ਜਾਵੇ, ਡੀ.ਏ. ਦੇ ਏਰੀਅਰ ਦਾ 23 ਮਹੀਨੇ ਤੋਂ ਬਕਾਇਆ ਲਾਗੂ ਕੀਤਾ ਜਾਵੇ ਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣਾ ਹੈ। ਇਸ ਮੌਕੇ ਤੇ ਗੁਰਦਿਆਲ ਸਿੰਘ ਗੁਰੀਆ, ਰਣਜੀਤ ਸਿੰਘ ਟੋਨਾ, ਇੰਜੀ. ਮਲਕੀਤ ਸਿੰਘ ਤੇ ਮੋਹਨ ਲਾਲ ਆਦਿ ਹਾਜ਼ਰ ਸਨ।


Baljeet Kaur

Content Editor

Related News