ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਹੈ ''ਰੈਫਰੈਂਡਮ-2020'': ਯਾਦਵਿੰਦਰ ਬੁੱਟਰ

08/12/2018 9:52:17 AM

ਗੁਰਦਾਸਪੁਰ (ਹਰਮਨਪ੍ਰੀਤ) : ਪਿਛਲੇ ਕੁਝ ਸਮੇਂ ਤੋਂ ਰੈਫਰੈਂਡਮ 2020 ਸਬੰਧੀ ਸ਼ੁਰੂ ਹੋਏ ਵਾਵਰੋਲੇ ਦੇ ਸਬੰਧ 'ਚ ਪ੍ਰੈੱਸ ਬਿਆਨ ਜਾਰੀ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਪੰਜਾਬ ਦਾ ਮਾਹੌਲ ਵਿਗਾੜਨ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਹਿੰਦੂ ਅਤੇ ਸਿੱਖ ਭਾਈਚਾਰੇ ਸਮੇਤ ਵੱਖ-ਵੱਖ ਵਰਗਾਂ ਦੇ ਲੋਕ ਆਪਸੀ ਪਿਆਰ ਅਤੇ ਸਦਭਾਵਨਾ ਵਾਲੇ ਮਾਹੌਲ 'ਚ ਰਹਿ ਰਹੇ ਹਨ ਪਰ ਕੁਝ ਸ਼ਰਾਰਤੀ ਲੋਕ ਆਈ. ਐੱਸ. ਆਈ. ਦੇ ਹੱਥ ਚੜ੍ਹ ਕੇ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਗੱਲ ਜਗ ਜ਼ਾਹਿਰ ਹੋ ਚੁੱਕੀ ਹੈ ਕਿ ਕਰਾਚੀ ਤੋਂ ਚਲਾਈਆਂ ਜਾ ਰਹੀਆਂ ਵੈੱਬਸਾਈਟਾਂ ਰਾਹੀਂ ਨੌਜਵਾਨਾਂ ਨੂੰ ਕਈ ਲਾਲਚ ਦੇ ਕੇ ਇਸ ਮੁਹਿੰਮ ਨਾਲ ਜੋੜਨ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਐੱਸ. ਐੱਫ. ਜੇ. ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਐੱਸ. ਐੱਫ. ਜੇ. ਅਤੇ ਪਾਕਿਸਤਾਨੀ ਏਜੰਟਾਂ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਪੰਜਾਬ ਵਾਸੀ ਅਜਿਹੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਣਗੇ ਅਤੇ ਨਾ ਹੀ ਪੰਜਾਬ 'ਚ ਇਨ੍ਹਾਂ ਦੀ ਕੋਈ ਥਾਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਕੇਂਦਰੀ ਏਜੰਸੀਆਂ ਵੀ ਇਸ ਮਾਮਲੇ 'ਚ ਪੂਰੀ ਤਰ੍ਹਾਂ ਗੰਭੀਰ ਹਨ। ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਪੰਜਾਬ ਦਾ ਮਾਹੌਲ ਵਿਗੜਨ ਤੋਂ ਬਚਾਉਣ ਲਈ ਅਜਿਹੀਆਂ ਕੋਝੀਆਂ ਹਰਕਤਾਂ ਕਰਨ ਵਾਲੀਆਂ ਤਾਕਤਾਂ ਖਿਲਾਫ਼ ਸਖਤ ਰੁਖ ਅਪਣਾਏ।


Related News