ਧਰਨਾ ਦੇ ਰਹੇ ਰੂਰਲ ਫਾਰਮੇਸੀ ਅਫ਼ਸਰਾਂ ਨੂੰ ਆਮ ਆਦਮੀ ਪਾਰਟੀ ਨੇ ਦਿੱਤਾ ਸਮਰਥਣ

07/01/2020 5:10:38 PM

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਪਿੱਛਲੇ 13 ਦਿਨ ਤੋਂ ਵਿਭਾਗ 'ਚ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰ ਰਹੇ ਰੂਰਲ ਫਾਰਮੇਸੀ ਅਫ਼ਸਰਾਂ ਨੂੰ ਅੱਜ ਆਮ ਆਦਮੀ ਪਾਰਟੀ ਵਲੋਂ ਸਮਰਥਨ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਉਹ ਫਾਰਮੇਸੀ ਅਫ਼ਸਰਾਂ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾਂ ਨਾਲ ਗੱਲਬਾਤ ਕਰ ਮੁੱਖ ਮੰਤਰੀ ਨੂੰ ਮਿਲ ਕੇ ਫਾਰਮੇਸੀ ਅਫ਼ਸਰਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣਗੇ।

ਇਹ ਵੀ ਪੜ੍ਹੋਂ :  ਅੰਮ੍ਰਿਤਸਰ 'ਚ ਵੀ ਖੁੱਲ੍ਹੇਗਾ 'ਮੋਦੀਖਾਨਾ', ਨਿਹੰਗ ਸਿੰਘਾਂ ਨੇ ਦਿੱਤੀ ਜ਼ਮੀਨ (ਵੀਡੀਓ)

ਇਸ ਦੌਰਾਨ ਧਰਨਾ ਦੇ ਰਹੇ ਫਾਰਮੇਸੀ ਅਫਸਰਾਂ ਨੇ ਕਿਹਾ ਕਿ ਪੇਂਡੂ ਸਿਹਤ ਡਿਸਪੈਂਸਰੀਆਂ 'ਚ ਸਾਲ 2006 'ਚ ਸਰਕਾਰ ਨੇ ਕਰੀਬ 1186 ਪੇਂਡੂ ਸਿਹਤ ਫਾਰਮਾਸਿਸਟ ਤਾਇਨਾਤ ਕੀਤੇ ਸਨ। ਇਹ ਸਾਰੇ ਫਾਰਮਾਸਿਸਟ ਬਹੁਤ ਹੀ ਘੱਟ ਤਨਖ਼ਾਹ 'ਤੇ ਕੰਮ ਕਰ ਰਹੇ ਹਨ, ਜਿਨ੍ਹਾਂ ਵਲੋਂ ਲਗਾਤਾਰ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਅਤੇ ਤਨਖ਼ਾਹ 'ਚ ਵਾਧੇ ਦੀ ਮੰਗ ਨੂੰ ਲੈ ਕੇ ਕਈ ਰੋਸ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ। ਪਰ ਕਿਸੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਅਤੇ ਮੰਤਰੀਆਂ ਨੇ ਕਈ ਵਾਰ ਸਮਾਂ ਦੇ ਕੇ ਉਨ੍ਹਾਂ ਨਾਲ ਮੀਟਿੰਗ ਨਹੀਂ ਕੀਤੀ ਅੱਜ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦਾ ਸਮਰਥਣ ਮਿਲਿਆ ਹੈ ਇਸ ਲਈ ਉਹ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਨੂੰ ਆਸ ਹੈ ਕਿ ਆਮ ਆਦਮੀ ਪਾਰਟੀ ਸਾਡੀ ਇਹ ਮੰਗ ਪੰਜਾਬ ਸਰਕਾਰ ਅੱਗੇ ਰੱਖੇਗੀ। 

ਇਹ ਵੀ ਪੜ੍ਹੋਂ :  ਵਲਟੋਹਾ 'ਚ ਹੋਏ ਕਤਲ ਸਬੰਧੀ ਵੱਡਾ ਖੁਲਾਸਾ, ਪ੍ਰੇਮ ਸਬੰਧਾਂ ਦੇ ਚੱਲਦਿਆਂ ਧੀ ਨੇ ਹੀ ਮਰਵਾਇਆ ਸੀ ਪਿਓ

ਇਸ ਮੌਕੇ ਕਾਦੀਆਂ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ਼ ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਬੜੀ ਦੁੱਖ ਦੀ ਗੱਲ ਹੈ ਕਿ ਪਿੱਛਲੇ 14 ਸਾਲਾਂ ਤੋਂ ਫਾਰਮੇਸੀ ਅਫਸਰ ਵਿਭਾਗ 'ਚ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੂੰ ਨਾ ਅਕਾਲੀ ਸਰਕਾਰ ਨੇ ਰੈਗੂਲਰ ਕੀਤਾ ਅਤੇ ਨਾ ਹੀ ਕਾਂਗਰਸ ਦੀ ਸਰਕਾਰ ਨੇ। ਇਨ੍ਹਾਂ ਦੋਵਾਂ ਸਰਕਾਰਾਂ ਨੇ ਮੁਲਾਜ਼ਮਾਂ ਦਾ ਸਿਰਫ਼ ਸ਼ੋਸ਼ਣ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾਂ ਨਾਲ ਗੱਲਬਾਤ ਕਰ ਮੁੱਖ ਮੰਤਰੀ ਨੂੰ ਮਿਲ ਕੇ ਫਾਰਮੇਸੀ ਅਫ਼ਸਰਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣਗੇ ਅਤੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੰਜਾਬ 'ਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਇਨ੍ਹਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਰੈਗੂਲਰ ਕਰਨਗੇ।

ਇਹ ਵੀ ਪੜ੍ਹੋਂ :   ਹਵਸ 'ਚ ਅੰਨ੍ਹੇ ਚਾਚੇ ਦੀ ਕਰਤੂਤ, 9 ਸਾਲਾ ਭਤੀਜੀ ਨਾਲ ਕੀਤਾ ਜਬਰ-ਜ਼ਨਾਹ


Baljeet Kaur

Content Editor

Related News