ਅਮਨ ਕਾਨੂੰਨ ਦੀ ਵਿਗੜ ਰਹੀ ਵਿਵਸਥਾ ਕਾਰਣ ਸ਼ਿਵ ਸੈਨਾ ਨੇ ਪੁਲਸ ਦੀ ਕਾਰਗੁਜ਼ਾਰੀ ''ਤੇ ਚੁੱਕੇ ਸਵਾਲ

11/02/2020 4:50:37 PM

ਗੁਰਦਾਸਪੁਰ (ਹਰਮਨ, ਜ. ਬ.): ਅੱਜ ਸ਼ਿਵ ਸੈਨਾ ਹਿੰਦੁਸਤਾਨ ਵਲੋਂ ਪੰਜਾਬ ਭਰ ਅੰਦਰ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਸੂਬੇ ਅੰਦਰ ਅਮਨ ਕਾਨੂੰਨ ਦੀ ਵਿਗੜ ਰਹੀ ਵਿਵਸਥਾ ਦੇ ਮੱਦੇਨਜ਼ਰ ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਕਰਨ ਅਤੇ ਸੂਬੇ ਦੇ ਪੁਲਸ ਅਧਿਕਾਰੀਆਂ ਨੂੰ ਬਦਲਣ ਦੀ ਮੰਗ ਕੀਤੀ ਹੈ। ਇਸ ਤਹਿਤ ਅੱਜ ਗੁਰਦਾਸਪੁਰ ਵਿਖੇ ਪੰਜਾਬ ਦੇ ਸੀਨੀਅਰ ਉਪ ਪ੍ਰਧਾਨ ਰੋਹਿਤ ਮੈਂਗੀ ਦੀ ਅਗਵਾਈ ਹੇਠ ਇਕੱਤਰ ਹੋਏ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪੇ ਇਸ ਮੰਗ-ਪੱਤਰ ਵਿਚ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਲਗਾਤਾਰ ਵਿਗੜ ਰਹੀ ਹੈ।

ਇਹ ਵੀ ਪੜ੍ਹੋ : ਕੁੜੀ ਨਾਲ ਸਬੰਧ ਬਣਾਉਂਦਿਆਂ ਇਹ ਅਣਗਹਿਲੀ ਨੌਜਵਾਨ ਨੂੰ ਪਈ ਭਾਰੀ, ਹੋ ਗਈ 12 ਸਾਲ ਦੀ ਸਜ਼ਾ

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਮਾਨਾਵਾਲ ਵਿਚ ਭਗਵਾਨ ਸ਼੍ਰੀ ਰਾਮ ਚੰਦਰ ਜੀ ਦਾ ਪੁਤਲਾ ਫੂਕਣ ਵਾਲੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ। ਰੋਹਿਤ ਮੈਂਗੀ ਨੇ ਕਿਹਾ ਕਿ ਪੰਜਾਬ ਵਿਚ ਡਕੈਤੀਆਂ, ਫਿਰੌਤੀਆਂ ਅਤੇ ਕਤਲਾਂ ਦੇ ਮਾਮਲੇ ਲਗਾਤਾਰ ਵਧ ਰਹੇ ਹਨ, ਜਿਸ ਤਹਿਤ ਕੁਝ ਦਿਨ ਪਹਿਲਾਂ ਹੀ ਮੋਗਾ ਫਰੀਦਕੋਟ ਵਿਚ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦਾ ਲੰਬਾ ਸਮਾਂ ਟਾਕਰਾ ਕਰਨ ਵਾਲੇ ਆਗੂਆਂ ਦੀ ਸੁਰੱਖਿਆ ਵਾਪਸ ਲਈ ਜਾ ਰਹੀ ਹੈ, ਜਿਸ ਦੇ ਚਲਦਿਆਂ ਅੱਤਵਾਦੀਆਂ ਵੱਲੋਂ ਪਿਛਲੇ ਸਮੇਂ ਦੌਰਾਨ ਸ਼ਿਵ ਸੈਨਾ ਨੇਤਾ ਹਨੀ ਮਹਾਜਨ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ ਅਤੇ ਬਾਅਦ ਵਿਚ ਕਾਮਰੇਡ ਬਲਵਿੰਦਰ ਸਿੰਘ ਨੂੰ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਵੀ ਅਨੇਕਾਂ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾਂ ਅੱਤਵਾਦ ਦਾ ਵਿਰੋਧ ਕੀਤਾ ਹੈ ਪਰ ਪੁਲਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕਾਮਰੇਡ ਬਲਵਿੰਦਰ ਸਿੰਘ ਦੀ ਸੁਰੱਖਿਆ ਵਾਪਸ ਲੈਣ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਹੋਰ ਵੀ ਅਨੇਕਾਂ ਮੁੱਦੇ ਚੁੱਕਦਿਆਂ ਰਾਜਪਾਲ ਕੋਲੋਂ ਮੰਗ ਕੀਤੀ ਕਿ ਪੰਜਾਬ ਪੁਲਸ ਦੇ ਡੀ. ਜੀ. ਪੀ. ਸਮੇਤ ਸਮੁੱਚੇ ਅਧਿਕਾਰੀਆਂ ਦੀ ਬਦਲੀ ਕੀਤੀ ਜਾਵੇ।

ਇਹ ਵੀ ਪੜ੍ਹੋ : ਸੇਮੂਅਲਸ ਦੇ ਨਿਸ਼ਾਨੇ 'ਤੇ ਇੰਗਲੈਂਡ ਦੇ ਕ੍ਰਿਕਟਰ, ਅਰਬਪਤੀ ਦੀ ਗੋਦ 'ਚ ਬੈਠੀਆਂ ਪਤਨੀਆਂ ਦੀ ਵੀਡੀਓ ਕੀਤੀ ਸਾਂਝੀ

Baljeet Kaur

This news is Content Editor Baljeet Kaur