ਸਿੱਖ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ਬਾਹਰ ਕੀਤਾ ਗਿਆ ਪ੍ਰਦਰਸ਼ਨ

12/22/2020 3:32:08 PM

ਗੁਰਦਾਸਪੁਰ (ਗੁਰਪ੍ਰੀਤ): ਸਿੱਖ ਕੌਮ ਦੀਆਂ ਦੋ ਮਹਾਨ ਸੰਸਥਾਵਾਂ ਚੀਫ਼ ਖ਼ਾਲਸਾ ਦੀਵਾਨ ਅਤੇ ਖ਼ਾਲਸਾ ਕਾਲਜ ’ਤੇ ਆਰ.ਐੱਸ.ਐੱਸ. ਦਾ ਕਬਜ਼ਾ ਹੈ ਇਹ ਕਹਿਣਾ ਹੈ ਸਿੱਖ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਦਾ। ਇਸੇ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਸਿੱਖ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਅਤੇ ਇਕਬਾਲ ਸਿੰਘ ਲਾਲਪੁਰਾ ਨੂੰ ਬਾਹਰ ਕੱਢਣ ਦੀ ਅਪੀਲ ਕੀਤੀ ਗਈ। ਸਿੱਖ ਜਥੇਬੰਦੀਆਂ ਤੇ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਤਕ ਇਨ੍ਹਾਂ ਨੂੰ ਸਿੱਖ ਜਥੇਬੰਦੀਆਂ ਤੋਂ ਬਾਹਰ ਨਹੀਂ ਕੱਢਿਆ ਜਾਂਦਾ ਉਨੀਂ ਦੇਰ ਤੱਕ ਉਨ੍ਹਾਂ ਦੇ ਪ੍ਰਦਰਸ਼ਨ ਇਸੇ ਤਰ੍ਹਾਂ ਹੀ ਜਾਰੀ ਰਹਿਣਗੇ। ਦੂਸਰੇ ਪਾਸੇ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਲਗਾਤਾਰ ਹੀ ਆਰ.ਐੱਸ.ਐੱਸ. ਭਾਜਪਾ ਦਾ ਪਿੱਠੂ ਬਣ ਕੇ ਕੰਮ ਕਰ ਰਹੀ ਹੈ ਅਤੇ ਇਹ ਲੋਕ ਸਾਡੀਆਂ ਸੰਸਥਾਵਾਂ ’ਤੇ ਕਾਬਜ਼ ਹੋ ਗਏ ਸਾਡੇ ਕਿਸਾਨ ਭਰਾਵਾਂ ਦੇ ਖ਼ਿਲਾਫ਼ ਮੁਹਿੰਮ ਛੇੜ ਕੇ ਬੈਠੇ ਹੋਏ ਹਨ। 

ਇਹ ਵੀ ਪੜ੍ਹੋ : ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਮੋਰਚੇ ਸ਼ੁਰੂ, ਇਸ ਪਿੰਡ ਦੇ ਨੌਜਵਾਨਾਂ ਨੇ ਕੱਟਿਆ ਜੀਓ ਟਾਵਰ ਦਾ ਕੁਨੈਕਸ਼ਨ

ਇਸ ਸਬੰਧੀ ਖ਼ਾਲਸਾ ਦੇ ਮੁਖੀ ਦਾ ਕਹਿਣਾ ਹੈ ਕਿ ਸਿੱਖ ਸੰਸਥਾਵਾਂ ਵਲੋਂ ਅੱਜ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ’ਚ ਉਨ੍ਹਾਂ ਦੇ ਵਲੋਂ ਜੋ ਵੀ ਮੰਗ ਕੀਤੀ ਗਈ ਹੈ ਉਸ ਨੂੰ ਸੀਨੀਅਰ ਅਧਿਕਾਰੀਆਂ ਕੋਲ ਪਹੁੰਚਾਇਆ ਜਾਏਗਾ। ਉਹ ਵੀ ਇਸ ਮੰਗ ਪੱਤਰ ’ਤੇ ਫ਼ੈਸਲਾ ਦਿੱਤਾ ਜਾਵੇਗਾ। ਉਸ ਦੇ ਮੁਤਾਬਕ ਵੀ ਕਾਰਵਾਈ ਕੀਤੀ ਜਾਏਗੀ। 

ਇਹ ਵੀ ਪੜ੍ਹੋ : ਕੋਰੋਨਾ ਨਾਲ ਮਰੇ SMO ਦੀ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਦਿਲ ਨੂੰ ਝੰਜੋੜ ਦੇਵੇਗੀ ਵਜ੍ਹਾ


Baljeet Kaur

Content Editor

Related News