ਇਤਿਹਾਸਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ''ਚ ਨਹੀਂ ਹੈ ਬੱਸ ਸਟੈਂਡ ਦੀ ਸੁਵਿਧਾ

01/23/2020 4:52:07 PM

ਗੁਰਦਾਸਪੁਰ (ਗੁਰਪ੍ਰੀਤ) : ਗੁਰਦਾਸਪੁਰ ਦੇ ਇਤਿਹਾਸਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ 'ਚ ਬੱਸ ਸਟੈਂਡ ਦੀ ਸੁਵਿਧਾ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਬੱਸਾਂ ਦੁਕਾਨਾਂ ਅੱਗੇ ਰੁਕਦੀਆਂ ਹਨ, ਜਿਸ ਕਾਰਨ ਸ਼ਹਿਰ 'ਚ ਕਈ-ਕਈ ਘੰਟੇ ਜਾਮ ਲੱਗਿਆ ਰਹਿੰਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਲਾਕਾ ਵਾਸੀਆਂ ਨੇ ਦੱਸਿਆ ਕਿ ਇਹ ਕਸਬਾ ਸਿੱਖਾਂ ਦੇ 6ਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਨੇ ਵਸਾਇਆ ਸੀ। ਇਤਿਹਾਸਕ ਸ਼ਹਿਰ ਹੋਣ ਦੇ ਬਾਵਜੂਦ ਵੀ ਇਥੇ ਨਾ ਤਾਂ ਬੱਸ ਸਟੈਂਡ ਹੈ ਅਤੇ ਨਾ ਹੀ ਇਥੇ ਕੋਈ ਸਰਕਾਰੀ ਹਸਪਤਾਲ ਹੈ। ਉਨ੍ਹਾਂ ਦੱਸਿਆ ਕਿ ਦੁਕਾਨਾਂ ਅੱਗੇ ਬੱਸਾਂ ਖੜ੍ਹੀਆਂ ਹੋਣ ਕਾਰਨ ਕਈ-ਕਈ ਜਾਮ ਲੱਗਾ ਰਹਿੰਦਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਥੇ ਜਲਦ ਤੋਂ ਜਲਦ ਬੱਸ ਸਟੈਂਡ ਬਣਵਾਇਆ ਜਾਵੇ।

Baljeet Kaur

This news is Content Editor Baljeet Kaur