ਸ੍ਰੀ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਰਾਸ਼ਟਰਪਤੀ ਦੇ ਨਾਂ ਦਿੱਤਾ ਮੰਗ ਪੱਤਰ

Saturday, Oct 24, 2020 - 02:28 PM (IST)

ਸ੍ਰੀ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਰਾਸ਼ਟਰਪਤੀ ਦੇ ਨਾਂ ਦਿੱਤਾ ਮੰਗ ਪੱਤਰ

ਗੁਰਦਾਸਪੁਰ (ਜ. ਬ.): ਕੋਰੋਨਾ ਮਹਾਮਾਰੀ ਦੇ ਕਾਰਨ ਬੰਦ ਹੋਏ ਸ੍ਰੀ ਕਰਤਾਰਪੁਰ ਕਾਰੀਡੋਰ ਨੂੰ ਖੋਲ੍ਹਣ ਦੀ ਮੰਗ ਨੂੰ ਲੈ ਕੇ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਸੀ ਸਸੰਥਾਂ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਵਫ਼ਦ ਨਾਇਬ ਤਹਿਸੀਲਦਾਰ ਨੂੰ ਮਿਲਿਆ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਂ ਮੰਗ ਪੱਤਰ ਦੇ ਕੇ ਕਾਰੀਡੋਰ ਖੋਲ੍ਹਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਧਰਨੇ 'ਤੇ ਬੈਠੇ ਇਕ ਹੋਰ ਕਿਸਾਨ ਨੇ ਤੋੜਿਆ ਦਮ

ਇਸ ਮੌਕੇ 'ਤੇ ਜਨਰਲ ਸਕੱਤਰ ਬਾਜਵਾ ਨੇ ਦੱਸਿਆ ਕਿ ਸੰਗਤ ਦੀ ਲੰਮੀ ਅਰਦਾਸ ਦੇ ਬਾਅਦ ਕਰਤਾਰਪੁਰ ਕਾਰੀਡੋਰ ਦਾ ਨਿਰਮਾਣ ਕੀਤਾ ਗਿਆ ਸੀ। ਇਸ ਨਾਲ ਲੋਕ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਜਾ ਰਹੇ ਸੀ, ਪਰ ਕੋਵਿਡ-19 ਦੇ ਕਾਰਨ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਨੂੰ ਬੰਦ ਹੋਏ ਅੱਜ 7 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਤਿੰਨ ਮਹੀਨੇ'ਚ ਵੱਖ-ਵੱਖ ਧਰਮਾਂ ਨਾਲ ਸਬੰਧਿਤ ਕਈ ਧਾਰਮਿਕ ਸਥਾਨਾਂ ਨੂੰ ਖੋਲ੍ਹ ਦਿੱਤਾ ਗਿਆ ਹੈ, ਪਰ ਕਰਤਾਰਪੁਰ ਕਾਰੀਡੋਰ ਹੁਣ ਤੱਕ ਨਹੀਂ ਖੋਲ੍ਹਿਆ ਗਿਆ। ਬਾਜਵਾ ਨੇ ਦੱਸਿਆ ਕਿ 30 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਜਾਵੇਗਾ। ਇਸ ਦਿਨ ਕਾਫ਼ੀ ਸੰਗਤ ਪਾਕਿਸਤਾਨ ਜਾ ਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਛੁੱਕ ਹੈ। ਉਨ੍ਹਾਂ ਨੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਕਰਤਾਰਪੁਰ ਕਾਰੀਡੋਰ ਨੂੰ ਤੁਰੰਤ ਖੋਲਿਆ ਜਾਵੇ ਤਾਂ ਕਿ ਸੰਗਤ ਗੁਰੂ ਜੀ ਦਾ ਪ੍ਰਕਾਸ਼ ਉਤਸਵ ਕਰਤਾਰਪੁਰ ਸਾਹਿਬ 'ਚ ਜਾ ਕੇ ਮਨਾ ਸਕੇ। 

ਇਹ ਵੀ ਪੜ੍ਹੋ:  ਵਿਆਹ ਵਾਲੇ ਘਰ 'ਚ ਪਏ ਕੀਰਨੇ, ਭੈਣ ਦੇ ਵਿਆਹ ਲਈ ਪੈਲੇਸ ਦੀ ਗੱਲ ਕਰਨ ਗਿਆ ਭਰਾ ਲਾਸ਼ ਬਣ ਪਰਤਿਆ


author

Baljeet Kaur

Content Editor

Related News