ਗੁਰਦਾਸਪੁਰ ''ਚ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ 16ਵੇਂ ਦਿਨ ਵੀ ਜਾਰੀ

02/24/2020 4:44:39 PM

ਗੁਰਦਾਸਪੁਰ (ਗਰਪ੍ਰੀਤ) : ਗੁਰਦਾਸਪੁਰ 'ਚ ਕਿਸਾਨਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਲਗਾਇਆ ਗਿਆ ਧਰਨਾ ਅੱਜ 16ਵੇਂ ਦਿਨ 'ਚ ਸ਼ਾਮਲ ਹੋ ਗਿਆ। ਇਸ ਮੌਕੇ ਗੱਲਬਾਤ ਕਰਦਿਆ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਤਿੰਨ ਸਾਲਾਂ ਤੋਂ ਗੰਨੇ ਦੀ ਬਕਾਇਆ ਰਾਸ਼ੀ ਨਹੀਂ ਮਿਲੀ, ਜਿਸ ਦੇ ਚੱਲਦੇ ਪਿਛਲੇ 16 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਨਹੀਂ ਆਇਆ, ਜਿਸ ਕਾਰਨ ਦੁਖੀ ਹੋ ਕੇ ਉਨ੍ਹਾਂ ਨੇ ਅੱਜ ਜੀ.ਐੱਮ. ਦਫਤਰ  ਨੂੰ ਤਾਲਾ ਲਗਾ ਦਿੱਤਾ ਅਤੇ 'ਚ ਮੌਜੂਦ ਕਰਮਚਾਰੀਆਂ ਨੂੰ ਬੰਦੀ ਬਣਾ ਲਿਆ। ਉਨ੍ਹਾਂ ਨੇ ਮੰਗ ਕੀਤੀ ਕਿ ਸਾਰੇ ਕਿਸਾਨਾਂ ਨੂੰ ਜਲਦ ਤੋਂ ਜਲਦ ਗੰਨੇ ਦੀ ਬਕਾਇਆ ਰਾਸ਼ੀ ਦਿੱਤੀ ਜਾਵੇ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।    

Baljeet Kaur

This news is Content Editor Baljeet Kaur