ਗਲਤ ਦਵਾਈ ਖਾਣ ਨਾਲ ਵਿਅਕਤੀ ਦੀ ਮੌਤ

11/17/2020 11:54:06 AM

ਗੁਰਦਾਸਪੁਰ (ਜ. ਬ.): ਪੁਰਾਣਾ ਸ਼ਾਲਾ ਪੁਲਸ ਸਟੇਸ਼ਨ ਅਧੀਨ ਪੈਂਦੇ ਪਿੰਡ ਨੌਸ਼ਹਿਰਾ ‘ਚ ਇਕ ਵਿਅਕਤੀ ਦੀ ਗਲਤ ਦਵਾਈ ਖਾਣ ਨਾਲ ਮੌਤ ਹੋ ਗਈ। ਇਸ ਸਬੰਧੀ ਪੁਲਸ ਨੇ 174 ਅਧੀਨ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ। ਇਸ ਸਬੰਧੀ ਏ. ਐੱਸ. ਆਈ. ਮੋਹਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਨਾਮ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਨੌਸ਼ਹਿਰਾ ਦੇ ਪਰਿਵਾਰਕ ਮੈਂਬਰਾਂ ਨੇ ਦਿੱਤੇ ਬਿਆਨਾਂ ‘ਚ ਦੱਸਿਆ ਕਿ ਗੁਰਨਾਮ ਸਿੰਘ ਨੇ ਗਲਤੀ ਨਾਲ ਕੋਈ ਗਲਤ ਦਵਾਈ ਖਾ ਲਈ ਸੀ, ਜਿਸ ਕਾਰਣ ਉਸ ਦੀ ਹਾਲਤ ਗੰਭੀਰ ਹੋਣ ਨਾਲ ਮੌਤ ਹੋ ਗਈ। ਜਿਸ ‘ਤੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਧਾਰਾ 174 ਅਧੀਨ ਕਾਰਵਾਈ ਕਰ ਕੇ ਸਿਵਲ ਹਸਪਤਾਲ ਗੁਰਦਾਸਪੁਰ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ।

ਇਹ ਵੀ ਪੜ੍ਹੋ : 2017 ਵਾਲੇ ਅਧੂਰੇ ਸੁਪਨੇ ਨੂੰ ਪੂਰਾ ਕਰਨ ਲਈ 'ਆਪ' ਹੋਈ ਪਈ ਹੈ ਪੱਬਾਂ ਭਾਰ


Baljeet Kaur

Content Editor

Related News