ਗੁਰਦਾਸਪੁਰ ਜ਼ਿਲ੍ਹੇ ’ਚ ਕੋਰੋਨਾ ਦੇ 108 ਨਵੇਂ ਮਾਮਲੇ ਆਏ ਸਾਹਮਣੇ

09/22/2020 2:59:26 AM

ਗੁਰਦਾਸਪੁਰ, (ਹਰਮਨ, ਜ. ਬ.)- ਜ਼ਿਲ੍ਹਾ ਗੁਰਦਾਸਪੁਰ ’ਚ ਕੋਰੋਨਾ ਵਾਇਰਸ ਦੇ ਵਧ ਰਹੇ ਕਹਿਰ ਕਾਰਣ ਅੱਜ ਜ਼ਿਲ੍ਹੇ ’ਚ 2 ਹੋਰ ਮਰੀਜ਼ ਇਸ ਵਾਇਰਸ ਦੀ ਲਪੇਟ ਵਿਚ ਆ ਕੇ ਮੌਤ ਦੇ ਮੂੰਹ ਵਿਚ ਚਲੇ ਗਏ ਹਨ। ਇਸ ਦੇ ਨਾਲ ਹੀ ਅੱਜ 108 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਅੱਜ ਮਰਨ ਵਾਲਿਆਂ ਵਿਚ ਧਾਰੀਵਾਲ ਨਾਲ ਸਬੰਧਤ ਇਕ 57 ਸਾਲ ਦਾ ਵਿਅਕਤੀ ਹੈ ਜੋ ਸ਼ੂਗਰ ਸਮੇਤ ਹੋਰ ਬੀਮਾਰੀਆਂ ਤੋਂ ਪੀੜਤ ਸੀ ਅਤੇ ਉਸ ਦੀ ਰਿਪੋਰਟ ਪਾਜ਼ੇਟਿਵ ਆਉਣ ਦੇ ਬਾਅਦ ਉਸ ਦੀ ਹਾਲਤ ਹੋਰ ਵਿਗੜਣ ਕਾਰ ਣ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਸੀ। ਉਕਤ ਵਿਅਕਤੀ ਦੇ ਇਲਾਵਾ ਗੁਰਦਾਸਪੁਰ ਨੇੜਲੇ ਪਿੰਡ ਹਯਾਤਨਗਰ ਨਾਲ ਸਬੰਧਤ 60 ਸਾਲ ਦੇ ਵਿਅਕਤੀ ਦੀ ਮੌਤ ਹੋਈ ਹੈ ਜੋ ਸ਼ੂਗਰ ਅਤੇ ਨਮੂਨੀਆ ਸਮੇਤ ਕਈ ਬੀਮਾਰੀਆਂ ਤੋਂ ਪੀੜਤ ਹੋਣ ਕਾਰਣ ਅੰਮ੍ਰਿਤਸਰ ਵਿਖੇ ਜ਼ੇਰੇ ਇਲਾਜ ਸੀ।

ਇਸ ਸਬੰਧੀ ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ’ਚ ਕੁੱਲ 5092 ਮਰੀਜ਼ ਇਸ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ, ਜਿਨ੍ਹਾਂ ’ਚੋਂ 3888 ਮਰੀਜ਼ ਠੀਕ ਹੋ ਗਏ ਹਨ ਜਦੋਂ ਕਿ 108 ਮਰੀਜ਼ ਮੌਤ ਦੇ ਮੂੰਹ ਵਿਚ ਗਏ ਹਨ। ਇਸ ਮੌਕੇ ਜ਼ਿਲੇ ’ਚ 1094 ਐਕਟਿਵ ਮਰੀਜ਼ ਮੌਜੂਦ ਹਨ।

Bharat Thapa

This news is Content Editor Bharat Thapa