ਗੁਰਦਾਸਪੁਰ ਜ਼ਿਲ੍ਹੇ ’ਚ 12 ਹੋਰ ਵਿਅਕਤੀ ਨਿਕਲੇ ਕੋਰੋਨਾ ਪਾਜ਼ੇਟਿਵ

12/06/2020 3:20:55 AM

ਗੁਰਦਾਸਪੁਰ,(ਹਰਮਨ)- ਗੁਰਦਾਸਪੁਰ ਜ਼ਿਲ੍ਹੇ ’ਚ ਅੱਜ 12 ਨਵੇਂ ਮਰੀਜ਼ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ, ਜਿਸ ਨਾਲ ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 7518 ਤੱਕ ਪਹੁੰਚ ਗਈ ਹੈ।

ਇਸ ਸਬੰਧੀ ਡਾ. ਵਰਿੰਦਰ ਜਗਤ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ ’ਚ 2,21,675 ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ’ਚੋਂ 2,13,454 ਨੈਗੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 7518 ਪਾਜ਼ੇਟਿਵ ਮਰੀਜ਼ ਹਨ ਅਤੇ 1672 ਸੈਂਪਲਿੰਗ ਦੀਆਂ ਰਿਪੋਰਟ ਪੈਂਡਿੰਗ ਹੈ। ਉਨ੍ਹਾਂ ਦੱਸਿਆ ਕਿ 549 ਹੋਰ ਮਰੀਜ਼ ਹੋਰ ਜ਼ਿਲਿਆਂ ’ਚ ਹਨ ਜਦੋਂ ਕਿ ਕੇਂਦਰੀ ਜ਼ੇਲ ’ਚ 1, ਸਿਵਲ ਹਸਪਤਾਲ ਗੁਰਦਾਸਪੁਰ ’ਚ 2 ਪੀੜਤ ਹੈ। 147 ਪੀੜਤਾਂ ਨੂੰ ਲੱਛਣ ਨਾ ਹੋਣ ਕਾਰਣ ਘਰ ਇਕਾਂਤਵਾਸ ਕੀਤਾ ਗਿਆ ਹੈ। ਕੋਰੋਨਾ ਵਾਇਰਸ ਨਾਲ ਪੀੜਤ 7093 ਵਿਅਕਤੀਆਂ ਨੇ ਫਤਿਹ ਹਾਸਲ ਕਰ ਲਈ ਹੈ, ਇਨ੍ਹਾਂ ’ਚੋਂ 7005 ਪੀੜਤ ਠੀਕ ਹੋਏ ਹਨ ਅਤੇ 88 ਪੀੜਤਾਂ ਨੂੰ ਡਿਸਚਾਰਜ ਕਰ ਕੇ ਹੋਮ ਇਕਾਂਤਵਾਸ ਕੀਤਾ ਗਿਆ ਹੈ। ਇਸ ਮੌਕੇ ਜ਼ਿਲੇ ’ਚ ਐਕਟਿਵ ਕੇਸ 204 ਹਨ ਅਤੇ 221 ਮੌਤਾਂ ਹੋਈਆਂ ਹਨ।


Bharat Thapa

Content Editor

Related News