ਵਿਜੀਲੈਂਸ ਵਲੋਂ ਸਿਵਲ ਹਸਪਤਾਲ ਗੁਰਦਾਸਪੁਰ ਦਾ ਡਾਕਟਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

02/10/2020 12:26:20 PM

ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਸਿਵਲ ਹਸਪਤਾਲ ਵਿਖੇ ਤਾਇਨਾਤ ਡਾ. ਮਨਜੀਤ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅਮਰੀਕ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਭਿੱਟੇਵੱਢ, ਜਿਨ੍ਹਾਂ ਦਾ ਲੜਾਈ ਝਗੜੇ ਦਾ ਕੇਸ ਚੱਲਦਾ ਸੀ ਅਤੇ ਇਨ੍ਹਾਂ 'ਤੇ 26 ਦਾ ਮਾਮਲਾ ਦਰਜ ਸੀ ਪਰ ਪੜਤਾਲ ਦੌਰਾਨ ਦੋਸ਼ੀ ਧਿਰ ਦੇ ਸਵਰਨ ਸਿੰਘ ਵਲੋਂ 26 ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਨੂੰ ਲੈ ਕੇ ਸਿਵਲ ਹਸਪਤਾਲ ਗੁਰਦਾਸਪੁਰ ਦੇ ਡਾਕਟਰਾਂ ਦਾ ਇੱਕ ਬੋਰਡ ਬਣਿਆ ਹੋਇਆ ਸੀ, ਜਿਨ੍ਹਾਂ ਵਲੋਂ 26 ਨੂੰ ਰੱਦ ਕੀਤੇ ਜਾਣ ਜਾਂ ਬਹਾਲ ਰੱਖੇ ਜਾਣ ਦਾ ਫ਼ੈਸਲਾ ਕੀਤਾ ਜਾਣਾ ਸੀ। ਇਸ ਮਾਮਲੇ ਨੂੰ ਲੈ ਕੇ ਕਥਿਤ ਤੌਰ 'ਤੇ ਡਾ. ਮਨਜੀਤ ਸਿੰਘ, ਅਮਰੀਕ ਸਿੰਘ ਕੋਲੋਂ ਪੈਸਿਆਂ ਦੀ ਮੰਗ ਕਰਦਾ ਸੀ, ਜਿਸ ਦੀ ਸ਼ਿਕਾਇਤ ਅਮਰੀਕ ਸਿੰਘ ਨੇ ਵਿਜੀਲੈਂਸ ਨੂੰ ਕੀਤੀ। ਇਸ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਡਾ. ਮਨਜੀਤ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇਂ ਹੱਥੀਂ ਕਾਬੂ ਕਰ ਲਿਆ।


Baljeet Kaur

Content Editor

Related News