ਕੋਰੋਨਾ ਵਾਇਰਸ : ਸਿਹਤ ਵਿਭਾਗ ਵਲੋਂ ਸ਼ਹਿਰਾਂ 'ਚ ਜਾ ਕੇ ਲੋਕਾਂ ਦਾ ਕੀਤਾ ਜਾ ਰਿਹੈ ਚੈੱਕਅਪ

03/20/2020 2:04:03 PM

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਪੂਰੀ ਦੁਨੀਆ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੇ ਪੰਜਾਬ 'ਚ ਵੀ ਪੈਰ ਪਸਾਰ ਲਏ ਹਨ। ਸੂਬੇ 'ਚ ਕੋਰੋਨਾ ਵਾਇਰਸ ਦੇ 3 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ ਹੁਣ ਤੱਕ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। ਇਸ ਨੂੰ ਧਿਆਨ 'ਚ ਰੱਖਦਿਆ ਸਿਹਤ ਵਿਭਾਗ ਵਲੋਂ ਵੀ ਵੱਖ-ਵੱਖ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਐੱਸ.ਐੱਮ.ਓ. ਡਾ. ਸੰਜੀਵ ਸਿੰਘ ਭੱਲਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਦੋ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਹਨ, ਜੋ ਵੱਖ-ਵੱਖ ਸ਼ਹਿਰਾਂ 'ਚ ਜਾ ਕੇ ਲੋਕਾਂ ਨੂੰ ਮੈਡੀਕਲ ਜਾਂਚ ਕਰ ਰਹੀ ਹੈ, ਜੋ ਵਿਦੇਸ਼ਾਂ 'ਚੋਂ ਵਾਪਸ ਆਏ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਪੈਰਾ ਮੈਡੀਕਲ ਸਟੂਡੈਂਟ ਦੀਆਂ ਟੀਮਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਇਟਲੀ ਤੋਂ ਆਏ ਪਰਿਵਾਰ ਨੂੰ ਲੱਭ ਕੇ ਸਿਹਤ ਵਿਭਾਗ ਨੇ ਲਏ ਸੈਂਪਲ

Baljeet Kaur

This news is Content Editor Baljeet Kaur