ਗੁਰਦਾਸਪੁਰ ਦੇ DC ਨੇ ਆੜ੍ਹਤੀਆਂ ਦੇ ਪ੍ਰਬੰਧਾਂ ਨੂੰ ਦੇਖ ਲਿਆ ਸਖ਼ਤ ਨੋਟਿਸ, ਇਕ ਦਾ ਲਾਇਸੰਸ ਕੀਤਾ ਸਸਪੈਂਡ

10/19/2023 3:03:08 PM

ਗੁਰਦਾਸਪੁਰ (ਹਰਮਨ) - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀਤੀ 14 ਅਕਤੂਬਰ ਦਿਨ ਸ਼ਨੀਵਾਰ ਨੂੰ ਬਾਰਿਸ਼ ਦੌਰਾਨ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ, ਜਿਸ ਦੌਰਾਨ ਕੁਝ ਆੜ੍ਹਤੀਆਂ ਵੱਲੋਂ ਕੀਤੇ ਪ੍ਰਬੰਧਾਂ ਵਿੱਚ ਊਣਤਾਈਆਂ ਪਾਈਆਂ ਗਈਆਂ ਸਨ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਢਿੱਲੇ ਪ੍ਰਬੰਧਾਂ ਲਈ ਜ਼ਿੰਮੇਵਾਰ ਆੜ੍ਹਤੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਗਿਆ ਸੀ। ਇਨ੍ਹਾਂ ਹੁਕਮਾਂ ’ਤੇ ਕਾਰਵਾਈ ਕਰਦੇ ਹੋਏ ਮਾਰਕਿਟ ਕਮੇਟੀ ਗੁਰਦਾਸਪੁਰ ਵੱਲੋਂ ਦਾਣਾ ਮੰਡੀ ਗੁਰਦਾਸਪੁਰ ਦੇ ਇੱਕ ਆੜ੍ਹਤੀਏ ਦਾ ਲਾਇਸੰਸ ਸਸਪੈਂਡ ਕਰਨ ਦੇ ਨਾਲ 9 ਹੋਰ ਆੜ੍ਹਤੀਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ 1,11000 ਰੁਪਏ ਦਾ ਜੁਰਮਾਨਾ ਕੀਤਾ ਹੈ।

ਇਹ ਵੀ ਪੜ੍ਹੋ- ਹਸਪਤਾਲ 'ਚ ਪਿਓ ਦਾ ਪਤਾ ਲੈਣ ਗਈਆਂ ਧੀਆਂ 'ਤੇ ਲੁਟੇਰਿਆਂ ਨੇ ਬੋਲਿਆ ਧਾਵਾ, ਕੀਤਾ ਲਹੂ ਲੁਹਾਣ

PunjabKesari

ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਜਦੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬਾਰਿਸ਼ ਦੌਰਾਨ ਗੁਰਦਾਸਪੁਰ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਸੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੁਝ ਆੜ੍ਹਤੀਆਂ ਵੱਲੋਂ ਤਰਪਾਲਾਂ ਆਦਿ ਦਾ ਪ੍ਰਬੰਧ ਨਹੀਂ ਕੀਤਾ ਗਿਆ ਸੀ। ਜਿਸ ਕਾਰਨ ਝੋਨੇ ਦੀ ਫ਼ਸਲ ’ਤੇ ਬਾਰਿਸ਼ ਦਾ ਪਾਣੀ ਪੈ ਰਿਹਾ ਸੀ। ਇਸ ਸਭ ਦਾ ਡਿਪਟੀ ਕਮਿਸ਼ਨਰ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਅਤੇ ਸਬੰਧਤ ਆੜ੍ਹਤੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਸਨ।

ਇਹ ਵੀ ਪੜ੍ਹੋ- ਬਹਿਬਲ ਗੋਲੀ ਕਾਂਡ ਮਾਮਲੇ 'ਚ ਪੀੜਤ ਨੇ ਕੁੰਵਰ ਵਿਜੈ ਪ੍ਰਤਾਪ 'ਤੇ ਲਾਏ ਵੱਡੇ ਇਲਜ਼ਾਮ

ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਮਾਰਕਿਟ ਕਮੇਟੀ ਗੁਰਦਾਸਪੁਰ ਵੱਲੋਂ ਪ੍ਰਬੰਧਾਂ ਵਿੱਚ ਅਣਗਿਹਲੀ ਕਰਨ ਵਾਲੇ 1 ਆੜ੍ਹਤੀਏ ਦਾ ਲਾਇਸੈਂਸ ਸਸਪੈਂਡ ਕੀਤਾ ਗਿਆ ਹੈ ਜਦਕਿ 9 ਹੋਰ ਆੜ੍ਹਤੀਆਂ ਨੂੰ 1,11000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਵੱਲੋਂ ਆੜ੍ਹਤੀਆਂ ਕੋਲੋਂ ਜੁਰਮਾਨੇ ਦੀ ਇਹ ਸਾਰੀ ਰਾਸ਼ੀ ਵਸੂਲ ਲਈ ਗਈ ਹੈ। ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਕੁਲਜੀਤ ਸਿੰਘ ਨੇ ਕਿਹਾ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ  ਫ਼ਸਲ ਵੇਚਣ ਵਿੱਚ ਕੋਈ ਮੁਸ਼ਕਲ ਨਾ ਆਵੇ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀਆਂ ਦੇ ਝਗੜੇ ਦੌਰਾਨ ਸਕੂਲ ਦੇ ਬਾਹਰ ਹੋਈ ਫਾਇਰਿੰਗ

ਉਨ੍ਹਾਂ ਕਿਹਾ ਕਿ ਮੰਡੀ ਬੋਰਡ ਵੱਲੋਂ ਆੜ੍ਹਤੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਹੜੇ ਪ੍ਰਬੰਧ ਉਨ੍ਹਾਂ ਨੇ ਆਪਣੀ ਪੱਧਰ ’ਤੇ ਕਰਨੇ ਹੁੰਦੇ ਹਨ ਉਹ ਕੀਤੇ ਜਾਣ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਜੇਕਰ ਕਿਸੇ ਆੜ੍ਹਤੀਏ ਵੱਲੋਂ ਪ੍ਰਬੰਧਾਂ ਵਿੱਚ ਜਾਂ ਖ਼ਰੀਦ ਵਿੱਚ ਕੋਈ ਕੁਤਾਹੀ ਵਰਤੀ ਗਈ ਤਾਂ ਉਨ੍ਹਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, 'ਆਪ' 'ਚ ਸ਼ਾਮਲ ਹੋਇਆ ਮਾਝੇ ਦਾ ਸੀਨੀਅਰ ਆਗੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News