ਗੁਰਦਾਸਪੁਰ DC ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਯਾਤਰਾ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
Thursday, Oct 09, 2025 - 06:41 PM (IST)

ਗੁਰਦਾਸਪੁਰ (ਵਿਨੋਦ)- ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਅੱਜ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ ਸਜਾਈ ਜਾ ਰਹੀ ਵਿਸ਼ੇਸ਼ ਯਾਤਰਾ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਯਾਤਰਾ 20 ਨਵੰਬਰ ਨੂੰ ਗੁਰੂਦੁਆਰਾ ਸ੍ਰੀ ਸੰਗਤਸਰ, ਬਥਵਾਲਾ, ਗੁਰਦਾਸਪੁਰ ਤੋਂ ਸਜਾਈ ਜਾਵੇਗੀ । ਇਹ ਯਾਤਰਾ ਗੁਰਦਾਸਪੁਰ ਸ਼ਹਿਰ ਤੋਂ ਸ਼ੁਰੂ ਹੋ ਕੇ ਧਾਰੀਵਾਲ, ਨੌਸ਼ਹਿਰਾ ਮੱਝਾ ਸਿੰਘ, ਬਟਾਲਾ, ਰੰਗੜ ਨੰਗਲ, ਬਾਬਾ ਬਕਾਲਾ ਸਾਹਿਬ ਤੋਂ ਹੁੰਦੀ ਹੋਈ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇਗੀ।
ਇਹ ਵੀ ਪੜ੍ਹੋ- ਤਰਨਤਾਰਨ ਦੇ ਹਸਪਤਾਲ 'ਚ ਹੈਰਾਨ ਕਰ ਦੇਣ ਵਾਲੀ ਘਟਨਾ, ਗਰਭਵਤੀ ਔਰਤਾਂ ਨੂੰ...
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਗੁਰਦੁਆਰਾ ਸ੍ਰੀ ਸੰਗਤਸਰ ਬਥਵਾਲਾ ਤੋਂ ਰੰਗੜ ਨੰਗਲ ਤੱਕ ਸੜਕਾਂ ਦੀ ਰਿਪੇਅਰ ਕਰਨ , ਗੁਰਦਾਸਪੁਰ ਸ਼ਹਿਰ ਦੀ ਹਦੂਦ ਵਿੱਚ ਪੈਂਦੀਆਂ ਸੜਕਾਂ, ਜੀ.ਟੀ. ਰੋਡ, ਧਾਰੀਵਾਲ ਸ਼ਹਿਰ ਵਿੱਚ ਪੈਂਦੀਆਂ ਸੜਕਾਂ, ਧਾਰੀਵਾਲ ਤੋਂ ਬਟਾਲਾ ਤੱਕ ਜੀ.ਟੀ. ਰੋਡ ਅਤੇ ਬਟਾਲਾ ਸ਼ਹਿਰ ਦੀਆਂ ਅਤੇ ਬਟਾਲਾ ਤੋਂ ਅਗਾਂਹ ਰੰਗੜ ਨੰਗਲ ਤੱਕ ਹਰੇਕ ਸੜਕ ਦੀ ਸਾਫ ਸਫਾਈ ਅਤੇ ਠੀਕ ਢੰਗ ਨਾਲ ਰਿਪੇਅਰ ਕਰਨ ਲਈ ਕਿਹਾ ਤਾਂ ਜੋ ਟ੍ਰੈਫਿਕ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।
ਇਹ ਵੀ ਪੜ੍ਹੋ-ਕੇਂਦਰੀ ਸਰਕਾਰ ਦਾ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਐਲਾਨ
ਉਨ੍ਹਾਂ ਕਮਿਸ਼ਨਰ ਨਗਰ ਨਿਗਮ ਬਟਾਲਾ, ਕਾਰਜ ਸਾਧਕ ਅਫਸਰ ਨਗਰ ਕੌਂਸਲ, ਗੁਰਦਾਸਪੁਰ ਅਤੇ ਧਾਰੀਵਾਲ ਨੂੰ ਕਿਹਾ ਕਿ ਯਾਤਰਾ ਦੇ ਸਮੁੱਚੇ ਰੂਟ ਤੇ ਸਹੀ ਢੰਗ ਨਾਲ ਸਫਾਈ ਕਰਵਾਈ ਜਾਵੇ। ਉਨ੍ਹਾਂ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਯਾਤਰਾ ਦੇ ਰੂਟ ਵਿੱਚ ਪੈਂਦੇ ਸ਼ਹਿਰਾਂ ਵਿੱਚ ਸੀਵਰੇਜ਼ ਦੀ ਸਾਫ ਸਫਾਈ ਕਰਨ ਅਤੇ ਗਟਰਾਂ ਨੂੰ ਠੀਕ ਢੰਗ ਨਾਲ ਕਵਰ ਕਰਨ ਅਤੇ ਸ਼ਹਿਰ ਅੰਦਰ ਖਾਸ ਕਰਕੇ ਯਾਤਰਾ ਵਾਲੇ ਰੂਟ ਤੇ ਕੋਈ ਵੀ ਸੀਵਰੇਜ ਦਾ ਢੱਕਣ ਖੁੱਲਾ ਨਾ ਹੋਵੇ, ਨੂੰ ਯਕੀਨੀ ਬਣਾਉਣ ਲਈ ਕਿਹਾ।
ਇਹ ਵੀ ਪੜ੍ਹੋ- ਅਸਲਾ ਧਾਰਕਾਂ ਲਈ ਹੁਕਮ ਜਾਰੀ, 7 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ
ਉਨ੍ਹਾਂ ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯਾਤਰਾ ਦੇ ਰੂਟ ਤੇ ਬਿਜਲੀ ਦੀਆਂ ਤਾਰਾਂ ਦੀ ਉਚਾਈ ਨੂੰ ਚੈੱਕ ਕਰਨਾ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਬਿਜਲੀ ਦੀ ਤਾਰ ਆਦਿ ਨੀਵੀਂ ਨਹੀਂ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੰਗਰ ਵਾਲੇ ਸਥਾਨਾਂ ਤੇ ਮੈਡੀਕਲ ਟੀਮਾਂ ਅਤੇ ਯਾਤਰਾ ਦੇ ਰੂਟ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ। ਇਸੇ ਤਰ੍ਹਾਂ ਉਨ੍ਹਾਂ ਰਿਜਨਲ ਟਰਾਂਸਪੋਰਟ ਅਤੇ ਪੁਲਸ ਆਦਿ ਵਿਭਾਗ ਨੂੰ ਯਾਤਰਾ ਦੇ ਸਬੰਧ ਵਿੱਚ ਤਿਆਰੀਆਂ ਮੁਕੰਮਲ ਕਰਨ ਲਈ ਕਿਹਾ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਜਾਈ ਜਾ ਰਹੀ ਯਾਤਰਾ ਦੌਰਾਨ ਸੇਵਾ ਭਾਵਨਾ ਨਾਲ ਆਪਣੀ ਡਿਊਟੀ ਕੀਤੀ ਜਾਵੇ ਅਤੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ.ਬਟਾਲਾ ਵਿਕਰਮਜੀਤ ਸਿੰਘ ਪਾਂਥੇ, ਆਰ.ਟੀ.ਓ. ਨਵਜੋਤ ਸ਼ਰਮਾ, ਪ੍ਰਭਜੋਤ ਕੌਰ ਕਲਸੀ ਸਹਾਇਕ ਸਿਵਲ ਸਰਜਨ, ਐਕਸੀਅਨ ਰੋਹਿਤ ਉਪਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8