ਗੁਰਦਾਸਪੁਰ ਦੇ DC ਵਿਸ਼ੇਸ਼ ਸਾਰੰਗਲ ਵੱਲੋਂ ਐੱਮ. ਸੀ. ਐੱਮ. ਸੀ. ਸੈੱਲ ਦਾ ਦੌਰਾ, ਦਿੱਤੀਆਂ ਇਹ ਹਦਾਇਤਾਂ

04/26/2024 5:12:06 PM

ਗੁਰਦਾਸਪੁਰ- ਗੁਰਦਾਸਪੁਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ (ਐੱਮ. ਸੀ. ਐੱਮ. ਸੀ) ਸੈੱਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਐੱਮ. ਸੀ. ਐੱਮ. ਸੀ. ਸੈੱਲ ਦੀ ਟੀਮ ਨੂੰ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖ਼ਬਰਾਂ ਅਤੇ ਝੂਠੀਆਂ ਖ਼ਬਰਾਂ ‘ਤੇ ਤਿੱਖੀ ਨਜ਼ਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ 'ਤੇ ਬਣੀ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਵੱਲੋਂ ਪ੍ਰਿੰਟ, ਇਲੈੱਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਐੱਮ. ਸੀ. ਐੱਮ. ਸੀ. ਸੈੱਲ ਵੱਲੋਂ ਚੋਣਾਂ ਨਾਲ ਸਬੰਧਤ ਸਾਰੀਆਂ ਖ਼ਬਰਾਂ ਨੂੰ ਬਰੀਕੀ ਨਾਲ ਵਾਚਿਆ ਜਾ ਰਿਹਾ ਹੈ ਤਾਂ ਜੋ ਪੇਡ ਖ਼ਬਰ ਨੂੰ ਰੋਕਿਆ ਜਾ ਸਕੇ।

PunjabKesari

ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਬਲਕ ਐੱਸ. ਐੱਮ. ਐੱਸ. ਅਤੇ ਵਾਈਸ ਮੈਸੇਜ, ਇਲੈਕਟ੍ਰੋਨਿਕ ਮੀਡੀਆ ਟੀ. ਵੀ. ਅਤੇ ਕੇਬਲ ਚੈਨਲ, ਜਨਤਕ ਥਾਵਾਂ ‘ਤੇ ਆਡੀਓ-ਵੀਜ਼ੂਅਲ ਰਾਜਨੀਤਿਕ ਮੁਹਿੰਮ, ਇੰਟਰਨੈੱਟ ਅਤੇ ਸੋਸ਼ਲ ਮੀਡੀਆ, ਰੇਡੀਓ, ਈ-ਪੇਪਰ, ਸਿਨੇਮਾ ਹਾਲ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰਬਾਜ਼ੀ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤੀ ਜਾ ਸਕਦੀ। ਇਸੇ ਤਰਾਂ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਛਪ ਸਕਦਾ ਹੈ।

ਇਹ ਵੀ ਪੜ੍ਹੋ- ਜਲੰਧਰ ਦੇ ਪਠਾਨਕੋਟ ਚੌਂਕ 'ਤੇ ਵੱਡਾ ਹਾਦਸਾ, ਟੈਂਕਰ ਨੇ ਭੰਨ 'ਤੀਆਂ ਲਗਜ਼ਰੀ ਗੱਡੀਆਂ, ਮਚਿਆ ਚੀਕ-ਚਿਹਾੜਾ

ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਚੋਣਾਂ ਦੌਰਾਨ ਲੋਕਾਂ ਨੂੰ ਵੋਟ ਅਧਿਕਾਰ ਪ੍ਰਤੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ ਪਰ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਤੇ ਆਉਣ ਵਾਲੀਆਂ ਖ਼ਬਰਾਂ ਦੀ ਪੁਸ਼ਟੀ ਕੀਤੇ ਬਿਨਾਂ ਉਨ੍ਹਾਂ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ ਤਾਂ ਜੋ ਝੂਠੀਆਂ ਖ਼ਬਰਾਂ ਦੇ ਪਸਾਰ ਨੂੰ ਰੋਕਿਆ ਜਾ ਸਕੇ। ਇਸ ਮੌਕੇ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ (ਐੱਮ. ਸੀ. ਐੱਮ. ਸੀ) ਸੈੱਲ ਦੇ ਮੈਂਬਰ ਸਕੱਤਰ ਡੀ. ਪੀ. ਆਰ. ਓ. ਇੰਦਰਜੀਤ ਸਿੰਘ, ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਐੱਮ. ਸੀ. ਐੱਮ. ਸੀ. ਟੀਮ ਦੇ ਕਰਮਚਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ- ਜ਼ੀਰਕਪੁਰ ਵਿਖੇ ਮੈਕਡੋਨਲਡ ਦੇ ਬਾਥਰੂਮ 'ਚੋਂ ਮਿਲੀ ਨੌਜਵਾਨ ਦੀ ਲਾਸ਼, ਵੇਖ ਹੈਰਾਨ ਰਹਿ ਗਏ ਸਭ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News