ਗੁਰਦਾਸਪੁਰ ਜ਼ਿਲ੍ਹੇ ''ਚ 91 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

08/28/2020 2:13:13 AM

ਗੁਰਦਾਸਪੁਰ,(ਵਿਨੋਦ)-ਜ਼ਿਲ੍ਹਾ ਗੁਰਦਾਸਪੁਰ 'ਚ ਅੱਜ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਅਤੇ ਜ਼ਿਲ੍ਹਾ ਗੁਰਦਾਸਪੁਰ 'ਚ ਇਕ ਪੱਤਰਕਾਰ ਸਮੇਤ 91 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ। ਜ਼ਿਲ੍ਹਾ ਗੁਰਦਾਸਪੁਰ 'ਚ ਬੀਤੇ ਕੁਝ ਦਿਨਾਂ ਤੋਂ ਜਿਸ ਤਰ੍ਹਾਂ ਨਾਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 'ਚ ਰਿਕਾਰਡ ਵਾਧਾ ਹੋ ਰਿਹਾ ਹੈ, ਉਹ ਇਕ ਚਿੰਤਾ ਦਾ ਵਿਸ਼ਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਸਬੰਧੀ ਵਿਚਾਰ ਵਟਾਂਦਰਾ ਕਰਕੇ ਕੁਝ ਹੋਰ ਸਖਤ ਆਦੇਸ ਜਾਰੀ ਕਰਨ ਦੀ ਤਿਆਰੀ 'ਚ ਹੈ ਕਿਉਂਕਿ ਜਿਸ ਤਰ੍ਹਾਂ ਨਾਲ ਇਹ ਕੋਰੋਨਾ ਪੀੜਤਾਂ ਦਾ ਆਂਕੜਾ ਤੇਜ਼ੀ ਨਾਲ ਵੱਧ ਰਿਹਾ ਹੈ, ਉਸ ਨਾਲ ਹੁਣ ਲੋਕ ਵੀ ਡਰੇ ਦਿਖਾਈ ਦੇ ਰਹੇ ਹਨ, ਜੋ ਅੱਜ 91 ਪਾਜ਼ੇਟਿਵ ਆਏ ਹਨ, ਉਨ੍ਹਾਂ 'ਚ 57 ਦੇ ਟੈਸਟ ਅੰਮ੍ਰਿਤਸਰ ਹੋਏ, ਜਦਕਿ 34 ਦੇ ਟੈਸਟ (ਐਂਟੀਜਨ) ਗੁਰਦਾਸਪੁਰ ਸਿਵਲ ਹਸਪਤਾਲ 'ਚ ਹੋਏ।
ਸਿਵਲ ਸਰਜਨ ਡਾ.ਕਿਸ਼ਨ ਚੰਦ ਦੇ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਣ ਸਬੰਧੀ ਜਦ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ 'ਚ ਪਹਿਲੇ ਪ੍ਰਤੀਦਿਨ 1200 ਸੈਂਪਲ ਲਏ ਜਾਦੇ ਸੀ, ਜਦਕਿ ਹੁਣ ਪ੍ਰਤੀਦਿਨ 1700 ਸੈਂਪਲ ਲਏ ਜਾ ਰਹੇ ਹਨ ਅਤੇ ਇਨ੍ਹੇ ਹੀ ਟੈਸਟ ਦੇ ਲਈ ਭੇਜੇ ਜਾਂਦੇ ਹਨ। ਜਿਸ ਕਾਰਨ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਹੋਰ ਜ਼ਿਆਦਾ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ 'ਚ ਹੁਣ ਤੱਕ ਕੁਲ 61504 ਲੋਕਾਂ ਦੇ ਕੋਰੋਨਾ ਸਬੰਧੀ ਸੈਂਪਲ ਲਏ ਗਏ ਅਤੇ ਇਨ੍ਹਾਂ 'ਚੋਂ 58183 ਦੀ ਰਿਪੋਰਟ ਨੈਗੇਟਿਵ ਆਈ ਹੈ। ਅਜੇ ਵੀ 2040 ਲੋਕਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। ਜ਼ਿਲਾ ਗੁਰਦਾਸਪੁਰ 'ਚ ਇਸ ਸਮੇ ਕੁਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 2043 ਹੈ। ਜਦਕਿ ਠੀਕ ਹੋਣ ਵਾਲਿਆਂ ਦਾ ਆਂਕੜਾ 934 ਹੈ। ਉਨਾਂ ਦੱਸਿਆ ਕਿ ਜ਼ਿਲਾ ਗੁਰਦਾਸਪੁਰ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਆਂਕੜਾ 47 ਹੈ।

 


Deepak Kumar

Content Editor

Related News