ਗੁਰਦਾਸਪੁਰ ਜ਼ਿਲ੍ਹੇ ’ਚ ਹੋਈ 4,25,248 ਮੀਟ੍ਰਿਕ ਟਨ ਕਣਕ ਦੀ ਆਮਦ
Monday, Apr 25, 2022 - 06:28 PM (IST)

ਗੁਰਦਾਸਪੁਰ (ਹੇਮੰਤ) - ਜ਼ਿਲ੍ਹੇ ’ਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਇਸ ਦੇ ਤਹਿਤ ਜ਼ਿਲ੍ਹੇ ਵਿਚ 425248 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ’ਚੋਂ 4,17,098 ਮੀਟ੍ਰਿਕ ਟਨ ਖਰੀਦ ਕਰ ਲਈ ਗਈ ਹੈ। ਪਨਗ੍ਰੇਨ ਵੱਲੋਂ 1,08,806, ਮਾਰਕਫੈੱਡ ਵੱਲੋਂ 1,05,169, ਪਨਸਪ ਵੱਲੋਂ 85,500, ਵੇਅਰਹਾਊਸ ਵੱਲੋਂ 76,442, ਐੱਫ. ਸੀ. ਆਈ. ਵੱਲੋਂ 32,981 ਤੇ ਟਰੇਡਰਜ਼ ਵੱਲੋਂ 8200 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿਚ ਕਣਕ ਦੀ ਲਿਫਟਿੰਗ ਤੇਜ਼ੀ ਨਾਲ ਜਾਰੀ ਹੈ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਨਿਸ਼ਚਿਤ ਸਮੇਂ ਅੰਦਰ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ
ਹੁਣ ਤੱਕ ਕਿਸਾਨਾਂ ਨੂੰ 88 ਫੀਸਦ ਭਾਵ 615.78 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਸੁਖਜਿੰਦਰ ਸਿੰਘ ਨੇ ਜ਼ਿਲ੍ਹੇ ’ਚ ਕਣਕ ਦੀ ਖਰੀਦ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀਆਂ ਵਿਚ ਕਣਕ ਦੀ ਖਰੀਦ ਤੇ ਚੁਕਾਈ ਨੂੰ ਨਾਲੋਂ-ਨਾਲ ਯਕੀਨੀ ਬਣਾਇਆ ਗਿਆ ਹੈ, ਫ਼ਸਲ ਦੀ ਅਦਾਇਗੀ ਨਿਸ਼ਚਿਤ ਸਮੇਂ ਅੰਦਰ ਕਰਨੀ ਯਕੀਨੀ ਬਣਾਈ ਗਈ ਹੈ ਤੇ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾ ਰਹੀ ਹੈ।