ਵਿਧਾਇਕ ਲਾਡੀ ਨੇ ਸ੍ਰੀ ਹਰਗੋਬਿੰਦਪੁਰ ਦੀਆਂ ਪੰਚਾਇਤਾਂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਕੀਤੀ ਤਕਸੀਮ

12/22/2020 2:55:34 PM

ਗੁਰਦਾਸਪੁਰ (ਗੁਰਪ੍ਰੀਤ) : ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਵਿਕਾਸ ਲਈ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਅਤੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਵਲੋਂ ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਦੀਆਂ 193 ਪੰਚਾਇਤਾਂ ਨੂੰ 40 ਕਰੋੜ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ ਗਏ। 

ਇਹ ਵੀ ਪੜ੍ਹੋ : ਕੋਰੋਨਾ ਦੀ ਦਹਿਸ਼ਤ ਦੌਰਾਨ ਲੰਡਨ ਤੋਂ ਅੰਮਿ੍ਰਤਸਰ ਪੁੱਜੀ ਉਡਾਣ, ਜਾਂਚ ਲਈ ਰੋਕੇ ਯਾਤਰੀ ਤਾਂ ਰਿਸ਼ਤੇਦਾਰਾਂ ਕੀਤਾ ਹੰਗਾਮਾ

ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੀ ਇਸ ਗ੍ਰਾਂਟ ਨਾਲ ਹਲਕੇ ਦੇ ਹਰ ਪਿੰਡ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਹਮੇਸ਼ਾਂ ਹੀ ਹਲਕਾ ਸ੍ਰੀ ਹਰਗੋਬਿੰਦਪੁਰ ਨੂੰ ਵਿਕਾਸ ਪੱਖੋਂ ਅਣਗੌਲਿਆਂ ਕੀਤਾ ਹੋਇਆ ਸੀ, ਜਿਸ ਕਾਰਨ ਵਿਕਾਸ ਪੱਖੋਂ ਹਲਕੇ ਦੇ ਪਿੰਡ ਬਹੁਤ ਪੱਛੜ ਗਏ ਸਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਜਿਸ ਤਰ੍ਹਾਂ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਗ੍ਰਾਂਟ ਜਾਰੀ ਕੀਤੀ ਹੈ ਉਸ ਨਾਲ ਦਹਾਕਿਆਂ ਦੇ ਪੱਛੜੇਪਨ ਨੂੰ ਖ਼ਤਮ ਕੀਤਾ ਜਾ ਸਕੇਗਾ। ਉਥੇ ਹੀ ਇਸ ਹਲਕੇ ਦੇ ਸਰਪੰਚਾਂ ਨੇ ਕਿਹਾ ਕਿ ਜੋ ਗ੍ਰਾਂਟ ਰਾਸ਼ੀ ਉਨ੍ਹਾਂ ਨੂੰ ਸਰਕਾਰ ਵਲੋਂ ਮਿਲੀ ਹੈ ਉਸ ਨਾਲ ਉਹ ਆਪਣੇ-ਆਪਣੇ ਪਿੰਡਾਂ ਦੇ ਰਹਿੰਦੇ ਕੰਮਾਂ ਅਤੇ ਸਰਬਪੱਖੀ ਵਿਕਾਸ ਨੂੰ ਮੁੱਖ ਤਰਜੀਹ ਦੇ ਪਿੰਡ ਦਾ ਵਿਕਾਸ ਕਰਵਾਉਣਗੇ।

ਇਹ ਵੀ ਪੜ੍ਹੋ : ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਮੋਰਚੇ ਸ਼ੁਰੂ, ਇਸ ਪਿੰਡ ਦੇ ਨੌਜਵਾਨਾਂ ਨੇ ਕੱਟਿਆ ਜੀਓ ਟਾਵਰ ਦਾ ਕੁਨੈਕਸ਼ਨ

Baljeet Kaur

This news is Content Editor Baljeet Kaur