ਗੁਰਦਾਸਪੁਰ ਪੁਲਸ ਦੀ ਵੱਡੀ ਸਫ਼ਲਤਾ, ਹੈਰੋਇਨ ਤੇ ਡਰੱਗ ਮਨੀ ਸਮੇਤ ਹਥਿਆਰ ਬਰਾਮਦ, 8 ਗ੍ਰਿਫ਼ਤਾਰ
Friday, Jun 27, 2025 - 02:30 PM (IST)

ਗੁਰਦਾਸਪੁਰ(ਹਰਮਨ,ਗੋਰਾਇਆ,ਵਿਨੋਦ): ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਵੱਡੀ ਕਾਰਵਾਈ ਕਰਦਿਆਂ 277 ਗ੍ਰਾਮ ਹੈਰੋਇਨ, ਇੱਕ ਪਿਸਤੌਲ, ਮੈਗਜ਼ੀਨ, 5 ਜਿੰਦਾ ਗੋਲੀਆਂ, 6500 ਰੁਪਏ ਡਰੱਗ ਮਨੀ, 60 ਹਜ਼ਾਰ ਐਮਐਲ ਨਜਾਇਜ਼ ਸ਼ਰਾਬ ਅਤੇ 60 ਨਸ਼ੀਲੀਆਂ ਗੋਲੀਆਂ ਸਮੇਤ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਵਿਰੁੱਧ ਵੱਖ-ਵੱਖ ਥਾਣਿਆਂ ’ਚ ਮਾਮਲੇ ਦਰਜ ਕੀਤੇ ਗਏ ਹਨ।ਇਸ ਸੰਬੰਧੀ ਐਸ.ਐਸ.ਪੀ. ਆਦਿਤਿਆ ਨੇ ਦੱਸਿਆ ਕਿ ਸਿਟੀ ਥਾਣਾ ਵਿਚ ਤਾਇਨਾਤ ਏ.ਐੱਸ.ਆਈ. ਕੁਲਦੀਪ ਸਿੰਘ ਨੇ ਪੁਲਸ ਪਾਰਟੀ ਨਾਲ ਆਮਾਂ ਵਾਲਾ ਬਾਗ, ਬਹਿਰਾਮਪੁਰ ਰੋਡ, ਗੁਰਦਾਸਪੁਰ ਵਿਖੇ ਛਾਪਾ ਮਾਰ ਕੇ ਦਲਵਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਅੱਛਰ ਸਿੰਘ ਨਿਵਾਸੀ ਹੇਮਰਾਜਪੁਰ ਨੂੰ ਗ੍ਰਿਫ਼ਤਾਰ ਕੀਤਾ, ਜਿਸ ਕੋਲੋਂ 30,000 ਐਮਐਲ ਨਜਾਇਜ਼ ਸ਼ਰਾਬ ਮਿਲੀ। ਥਾਣਾ ਪੁਰਾਣਾ ਸ਼ਾਲਾ ਵਿਚ ਤਾਇਨਾਤ ਸਬ ਇੰਸਪੈਕਟਰ ਨੇ ਪੁਲਸ ਪਾਰਟੀ ਨਾਲ ਗੁਰਮੁਖ ਸਿੰਘ ਪੁੱਤਰ ਜਗਦੀਸ਼ ਸਿੰਘ ਨਿਵਾਸੀ ਤਲਵੰਡੀ ਨੂੰ ਘੱਲੂਘਾਰਾ ਸਾਹਿਬ ਮੋੜ ਚਾਵਾ ਤੋਂ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਾਂਚ ਕੀਤੀ। ਉਸ ਕੋਲੋਂ ਇਕ ਪਲਾਸਟਿਕ ਦੇ ਲਿਫਾਫੇ ਵਿਚੋਂ 7 ਗ੍ਰਾਮ ਹੈਰੋਇਨ ਮਿਲੀ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਇਸੇ ਦੌਰਾਨ ਥਾਣਾ ਦੀਨਾਨਗਰ ਵਿੱਚ ਤਾਇਨਾਤ ਏ.ਐਸ.ਆਈ. ਰਮੇਸ਼ ਕੁਮਾਰ ਨੇ ਇਕ ਮਹਿਲਾ ਦੋਸ਼ੀ ਮਨਜੀਤ ਕੁਮਾਰੀ ਪਤਨੀ ਰਣਜੀਤ ਕੁਮਾਰ ਨਿਵਾਸੀ ਪਨਿਆੜ ਨੂੰ ਫਾਟਕ ਪਨਿਆੜ ਤੋਂ ਸ਼ੱਕ ਦੇ ਆਧਾਰ ’ਤੇ ਰੋਕਿਆ। ਜਾਂਚ ਦੌਰਾਨ ਉਸ ਕੋਲੋਂ ਪਲਾਸਟਿਕ ਦੇ ਲਿਫਾਫੇ ਵਿਚੋਂ 60 ਨਸ਼ੀਲੀਆਂ ਗੋਲੀਆਂ ਅਤੇ 4500 ਰੁਪਏ ਡਰੱਗ ਮਨੀ ਮਿਲੀ। ਮਹਿਲਾ ਨੂੰ ਗਿਰਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ। ਥਾਣਾ ਬਹਿਰਾਮਪੁਰ ਵਿੱਚ ਤਾਇਨਾਤ ਸਬ ਇੰਸਪੈਕਟਰ ਰਮੇਸ਼ ਲਾਲ ਨੇ ਪੁਲਸ ਪਾਰਟੀ ਸਮੇਤ ਪਿੰਡ ਦੋਦਵਾਂ ਵਿਖੇ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈੱਕਿੰਗ ਕਰ ਰਹੇ ਸਨ। ਇਸ ਦੌਰਾਨ ਇਕ ਵਾਹਨ ’ਚ ਸਵਾਰ 3 ਦੋਸ਼ੀ ਮਲਕੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਨਿਵਾਸੀ ਲਖਨਪਾਲ ਥਾਣਾ ਪੁਰਾਣਾ ਸ਼ਾਲਾ, ਰਿਸ਼ੀ ਸੈਣੀ ਪੁੱਤਰ ਪ੍ਰੇਮ ਨਾਥ ਸੈਣੀ ਅਤੇ ਪਾਰਥ ਸੈਣੀ ਪੁੱਤਰ ਵਿਕਾਸ ਸੈਣੀ ਨਿਵਾਸੀ ਉਦੀਪੁਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਜਾਂਚ ਦੌਰਾਨ ਮਲਕੀਤ ਸਿੰਘ ਕੋਲੋਂ ਇੱਕ ਪਿਸਤੌਲ, ਇੱਕ ਮੈਗਜ਼ੀਨ ਤੇ 5 ਰਾਊਂਡ ਗੋਲੀਆਂ ਮਿਲੀਆਂ। ਗੱਡੀ ਦੀ ਤਲਾਸ਼ੀ ਲੈਣ ’ਤੇ ਹੈਂਡ ਬ੍ਰੇਕ ਕੋਲ ਕੱਪ ਹੋਲਡਰ ਵਿਚੋਂ 270 ਗ੍ਰਾਮ ਹੈਰੋਇਨ ਬਰਾਮਦ ਹੋਈ। ਤਿੰਨੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬੀਓ ਖਿੱਚ ਲਓ ਤਿਆਰੀ, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ ਵੱਡਾ ਐਲਾਨ
ਇਸੇ ਦੌਰਾਨ ਕਲਾਨੌਰ ਪੁਲਸ ਨੇ ਕਲਾਨੌਰ ਟੀ-ਪੁਆਇੰਟ ਨੇੜੇ ਬਿਜਲੀ ਪਲਾਂਟ ’ਤੇ ਛਾਪੇਮਾਰੀ ਕਰਕੇ ਦੋਸ਼ੀ ਹਰਦੇਵ ਸਿੰਘ ਉਰਫ਼ ਦੇਬਾ ਪੁੱਤਰ ਜਗੀਰ ਸਿੰਘ ਅਤੇ ਮਨਜੀਤ ਸਿੰਘ ਉਰਫ਼ ਸ਼ੇਰਾ ਪੁੱਤਰ ਹਰਦੇਵ ਸਿੰਘ ਨਿਵਾਸੀ ਮੋਹੱਲਾ ਨਵਾਂ ਕਟਰਾ, ਕਲਾਨੌਰ ਨੂੰ 30,000 ਐਮਐਲ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰ ਉਨ੍ਹਾਂ ਵਿਰੁੱਧ ਵੀ ਮਾਮਲਾ ਦਰਜ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫਤ ਅਨਾਜ ਲੈਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ, ਪੋਰਟਲ 'ਚੋਂ ਡਿਲੀਟ ਹੋਣਗੇ ਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8