ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 11 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਚੜ੍ਹੇ ਅੜਿੱਕੇ
Friday, Aug 07, 2026 - 08:40 AM (IST)
ਗੁਰਦਾਸਪੁਰ (ਵਿਨੋਦ) : ਸਿਟੀ ਪੁਲਸ ਗੁਰਦਾਸਪੁਰ ਨੇ 11 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ ਮੋਹਨ ਲਾਲ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਗਸ਼ਤ ਦੌਰਾਨ ਪੁਰਾਣਾ ਬੱਸ ਸਟੈਂਡ ਗੁਰਦਾਸਪੁਰ ਤੋਂ ਦੋਸੀ ਸਾਜਨ ਪੁੱਤਰ ਗੋਰਖ ਰਾਮ ਵਾਸੀ ਹੇਮਰਾਜਪੁਰ ਥਾਣਾ ਸਦਰ ਗੁਰਦਾਸਪੁਰ, ਜਤਿੰਦਰ ਕੁਮਾਰ ਪੁੱਤਰ ਸੇਵਾ ਰਾਮ ਵਾਸੀ ਬਾਬੂ ਪਰਮਾਨੰਦ ਮੁਹੱਲਾ ਗੁਰਦਾਸਪੁਰ ਪਾਸੋਂ ਬਰਾਮਦ ਹੋਏ ਲਿਫਾਫੇ ਨੂੰ ਚੈਕ ਕੀਤਾ ਤਾਂ ਉਸ ਵਿਚੋਂ 11 ਗ੍ਰਾਮ ਹੈਰੋਇਨ ਬਰਾਮਦ ਹੋਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
