ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ਨੂੰ ਲੈ ਕੇ ਗੁਰਦਾਸਪੁਰ ਪੁਲਸ ਅਲਰਟ, ਕਾਹਨੂੰਵਾਨ ’ਚ ਕੱਢਿਆ ਫਲੈਗ ਮਾਰਚ

06/17/2023 12:30:31 PM

ਗੁਰਦਾਸਪੁਰ (ਹਰਮਨ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 18 ਜੂਨ ਨੂੰ ਗੁਰਦਾਸਪੁਰ ਵਿਖੇ ਆਮਦ ਨੂੰ ਲੈ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਪੂਰੀ ਤਰ੍ਹਾਂ ਅਲਰਟ ਹੈ। ਪੁਲਸ ਵੱਲੋਂ ਜ਼ਿਲ੍ਹੇ ਦੇ ਹਰ ਸ਼ਹਿਰ ਅਤੇ ਕਸਬੇ ’ਚ ਫਲੈਗ ਮਾਰਚ ਕੱਢੇ ਜਾ ਰਹੇ ਹਨ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਜਾਂ ਸ਼ੱਕੀ ਜਾਂ ਲਵਾਰਿਸ ਵਸਤੂ ਮਿਲਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ।

ਇਹ ਵੀ ਪੜ੍ਹੋ- ਪੰਜਾਬ ਦੇ 7 ਜ਼ਿਲ੍ਹਿਆਂ ’ਚ ਸ਼ੁਰੂ ਹੋਈ ਝੋਨੇ ਦੀ ਲਵਾਈ, ਪਹਿਲੇ ਦਿਨ ਹੀ ਰਜਬਾਹਿਆਂ ’ਚ ਪਹੁੰਚਿਆ ਨਹਿਰੀ ਪਾਣੀ

ਇਸੇ ਤਹਿਤ ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਵਿਖੇ ਡੀ. ਐੱਸ. ਪੀ. ਰਾਜਬੀਰ ਸਿੰਘ ਦੀ ਅਗਵਾਈ ਹੇਠ ਪੁਲਸ ਵੱਲੋਂ ਬਾਜ਼ਾਰ ’ਚ ਫ਼ਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਡੀ. ਐੱਸ. ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ਇਹ ਫ਼ਲੈਗ ਮਾਰਚ ਐੱਸ. ਐੱਸ. ਪੀ. ਗੁਰਦਾਸਪੁਰ ਦਾਇਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੇ ਦਿਸ਼ਾ-ਨਿਰਦੇਸ਼ ਹੇਠ ਐੱਸ. ਐੱਚ. ਓ. ਕਾਹਨੂੰਵਾਨ, ਐੱਸ. ਐੱਚ. ਓ. ਭੈਣੀ ਮੀਆਂ ਖਾਂ ਅਤੇ ਭਾਰੀ ਪੁਲਸ ਫ਼ੋਰਸ ਨਾਲ ਕਾਹਨੂੰਵਾਨ ਬਾਜ਼ਾਰ ’ਚ ਲੋਕਾਂ ’ਚ ਸ਼ਾਂਤੀ ਬਣਾਈ ਰੱਖਣ ਅਤੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਕੱਢਿਆ ਗਿਆ ਹੈ।

ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਅਹਿਮ ਖ਼ਬਰ, ਗੁਰਦਾਸਪੁਰ ਦੀਆਂ 20 ਪੰਚਾਇਤਾਂ ਨੇ ਪਾਏ ਇਹ ਮਤੇ

ਉਨ੍ਹਾਂ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਵੱਲੋਂ ਝੂਠੀਆਂ ਅਫ਼ਵਾਹਾਂ ਫ਼ੈਲਾਉਣ ਵਾਲਿਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਆਮ ਜਨਤਾ ਨੂੰ ਪੁਲਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਐੱਚ. ਐੱਚ. ਓ. ਕਾਹਨੂੰਵਾਨ ਸੁਖਜੀਤ ਸਿੰਘ, ਐੱਸ. ਐੱਚ. ਓ. ਭੈਣੀ ਮੀਆਂ ਖਾਂ ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀ ਮੌਜੂਦ ਸਨ।

ਇਹ ਵੀ ਪੜ੍ਹੋ- ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਥਾਪਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News