ਗੁਰਦਾਸਪੁਰ ਪੁਲਸ ਵੱਲੋਂ ਹੈਰੋਇਨ ਸਮੇਤ 4 ਮੁਲਜ਼ਮ ਕਾਬੂ
Sunday, Jun 07, 2026 - 06:25 PM (IST)
ਗੁਰਦਾਸਪੁਰ(ਵਿਨੋਦ, ਹਰਮਨ) : ਗੁਰਦਾਸਪੁਰ ਪੁਲਸ ਵੱਲੋਂ 21 ਗ੍ਰਾਮ 120 ਮਿਲੀਗ੍ਰਾਮ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਆਦਿੱਤਿਆ ਨੇ ਦੱਸਿਆ ਕਿ ਸਿਟੀ ਪੁਲਸ ਗੁਰਦਾਸਪੁਰ ’ਚ ਤਾਇਨਾਤ ਏ. ਐੱਸ. ਆਈ. ਜਗਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਮੁਲਜ਼ਮ ਕੁਲਵਿੰਦਰ ਸਿੰਘ ਉਰਫ਼ ਸਾਬੀ ਪੁੱਤਰ ਕਾਲੂ ਸਿੰਘ ਵਾਸੀ ਜੋਗੀਆਂ ਵਾਲੀ ਗਲੀ, ਸੰਗਲਪੁਰਾ ਰੋਡ ਗੁਰਦਾਸਪੁਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਪਾਸੋਂ 5 ਗ੍ਰਾਮ 120 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ’ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ, ਕਰੀਬ 40 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ 'ਤੇ ਕੀਤਾ ਹੱਥ ਸਾਫ਼
ਇਸੇ ਤਰ੍ਹਾਂ ਥਾਣਾ ਘੁੰਮਣ ਕਲਾਂ ’ਚ ਤਾਇਨਾਤ ਏ. ਐੱਸ. ਆਈ. ਸੁਖਜਿੰਦਰ ਸਿੰਘ ਨੇ ਚੌਕ ਗੱਗੋਵਾਲੀ ਤੋਂ ਲਿੰਕ ਰੋਡ ਮਾਲੋਗਿਲ ਤੋਂ ਮੁਲਜ਼ਮ ਬਲਜੀਤ ਸਿੰਘ ਪੁੱਤਰ ਸੁਖਦਿਆਲ ਸਿੰਘ ਵਾਸੀ ਨੰਗਲ ਸੋਹਲ (ਜ਼ਿਲਾ ਅੰਮ੍ਰਿਤਸਰ ਦਿਹਾਤੀ) ਹਾਲ ਵਾਸੀ ਮਾਲੋਗਿੱਲ ਨੂੰ ਕਾਬੂ ਕਰ ਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ’ਤੇ ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ...
ਇਸੇ ਤਰ੍ਹਾਂ ਥਾਣਾ ਤਿੱਬੜ ’ਚ ਤਾਇਨਾਤ ਏ. ਐੱਸ. ਆਈ. ਗੁਰਨਾਮ ਸਿੰਘ ਨੇ ਪਿੰਡ ਬੱਬਰੀ ਨੰਗਲ ਕਾਲੋਨੀ ਨੇੜੇ ਪੁਲ ਹਾਈਵੇ ਤੋਂ ਮੁਲਜ਼ਮ ਸੰਦੀਪ ਕੁਮਾਰ ਉਰਫ਼ ਮਾਊ ਪੁੱਤਰ ਰਾਮਪਾਲ ਵਾਸੀ ਬੱਬਰੀ ਨੰਗਲ ਕਲੋਨੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ’ਤੇ ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ। ਜਦਕਿ ਧਾਰੀਵਾਲ ਪੁਲਸ ਨੇ ਨੇੜੇ ਲੁਧਿਆਣਾ ਮੁਹੱਲਾ ਧਾਰੀਵਾਲ ਤੋਂ ਮੁਲਜ਼ਮ ਪੰਕਜ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਰਣੀਆ ਨੂੰ ਕਾਬੂ ਕਰਕੇ ਉਸ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ- ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਵੱਡੇ ਖੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
