ਗੁਰਦਾਸਪੁਰ ਪੁਲਸ ਨੇ ਇਕ ਕਿਲੋ ਅਫ਼ੀਮ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫਤਾਰ
Tuesday, Apr 14, 2026 - 02:56 PM (IST)
ਗੁਰਦਾਸਪੁਰ (ਵਿਨੋਦ): ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ ਇਕ ਕਿਲੋ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਤਜਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ (ਨਿਵਾਸੀ ਚੱਘੂਵਾਲ) ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ: ਪਿਓ-ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲੀਆਂ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਰਸ਼ਪਾਲ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਬੱਬਰੀ ਨਾਕੇ ਕੋਲ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ ਵਿਅਕਤੀ ਬੱਸ ਤੋਂ ਉੱਤਰ ਕੇ ਸ਼ੱਕੀ ਹਾਲਤ ’ਚ ਕਿਸੇ ਦਾ ਇੰਤਜ਼ਾਰ ਕਰ ਰਿਹਾ ਸੀ। ਪੁਲਸ ਵੱਲੋਂ ਸ਼ੱਕ ਪੈਣ ’ਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ, ਤਾਂ ਉਸ ਕੋਲੋਂ ਇਕ ਕਿਲੋ ਅਫ਼ੀਮ ਬਰਾਮਦ ਹੋਈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ! ਬਦਲ ਸਕਦਾ ਮਿਜਾਜ਼, ਪੜ੍ਹੋ ਵਿਭਾਗ ਦੀ ਜਾਣਕਾਰੀ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਦੇ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਸਦਰ ਗੁਰਦਾਸਪੁਰ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਸਮੱਗਲਰ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ, ਤਰਨਤਾਰਨ ਦੇ ਇਸ ਸਕੂਲ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
