ਗੁਰਦਾਸਪੁਰ ਪੁਲਸ ਨੇ 5 ਕਰੋੜ ਰੁਪਏ ਦੀ ਹੈਰੋਇਨ ਨਾਲ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

05/06/2024 12:53:05 PM

ਗੁਰਦਾਸਪੁਰ (ਵਿਨੋਦ)-ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ ਅੱਜ ਲਗਭਗ 5 ਕਰੋੜ ਰੁਪਏ ਦੀ 1 ਕਿੱਲੋਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਕਲਾਨੌਰ ’ਚ ਐੱਨ.ਡੀ.ਪੀ.ਐੱਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ-  ਵਿਦੇਸ਼ ਪੜ੍ਹਾਈ ਕਰਨ ਲਈ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ

ਇਸ ਸਬੰਧੀ ਕਲਾਨੌਰ ਪੁਲਸ ਸਟੇਸ਼ਨ ’ਚ ਤਾਇਨਾਤ ਏ.ਐੱਸ.ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਮੁਖਬਰ ਦੀ ਖਾਸ ਇਤਲਾਹ ’ਤੇ ਦੋਸ਼ੀ ਸਰਬਜੀਤ ਸਿੰਘ ਉਰਫ ਸਾਬੀ ਪੁੱਤਰ ਪਲਵਿੰਦਰ ਸਿੰਘ ਵਾਸੀ ਮੁਹੱਲਾ ਨਵਾਂ ਕੱਟੜਾ ਕਲਾਨੌਰ ਦੇ ਘਰ ਰੇਡ ਕੀਤਾ ਅਤੇ ਉਪ ਪੁਲਸ ਕਪਤਾਨ ਨਾਰਕੋਟਿਕ ਗੁਰਦਾਸਪੁਰ ਦੀ ਹਦਾਇਤ ’ਤੇ ਅਤੇ ਤਫ਼ਤੀਸ਼ੀ ਅਫ਼ਸਰ ਨੇ ਮੌਕੇ ’ਤੇ ਪਹੁੰਚ ਕੇ ਦੋਸ਼ੀ ਦੇ ਹੱਥ ’ਚ ਫੜੀ ਜੈਕਟ ਦੀ ਤਾਲਾਸ਼ੀ ਲਈ ਤਾਂ ਜੈਕਟ ਵਿਚੋਂ ਇਕ ਪੈਕਟ ਪਲਾਸਟਿਕ ਬਰਾਮਦ ਹੋਇਆ। ਜਿਸ ਨੂੰ ਖੋਲ ਕੇ ਚੈਕ ਕੀਤਾ ਗਿਆ ਤਾਂ ਉਸ ਵਿਚੋਂ 1 ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ’ਤੇ ਦੋਸ਼ੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਸ਼ੀ ਤੋਂ ਪੁੱਛਗਿਛ ਜਾਰੀ ਹੈ।

ਇਹ ਵੀ ਪੜ੍ਹੋ- ਗੋਲਡਨ ਗੇਟ ਤੋਂ ਪੁਲਸ ਨੇ ਰੋਕੇ ਦੋ ਨੌਜਵਾਨ, ਜਦੋਂ ਤਲਾਸ਼ੀ ਲਈ ਉੱਡੇ ਹੋਸ਼

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News