ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮੁਕੱਦਮਿਆਂ ’ਚ 90 ਨਸ਼ੀਲੀਆਂ ਗੋਲੀਆਂ ਤੇ ਨਜ਼ਾਇਜ਼ ਸ਼ਰਾਬ ਸਮੇਤ 4 ਗ੍ਰਿਫਤਾਰ
Sunday, May 18, 2025 - 05:22 PM (IST)

ਗੁਰਦਾਸਪੁਰ(ਹਰਮਨ)- ਗੁਰਦਾਸਪੁਰ ਪੁਲਸ ਨੇ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿਚ 90 ਨਸ਼ੀਲੀਆਂ ਗੋਲੀਆਂ ਅਤੇ 98250 ਐਮ.ਐੱਲ ਨਜ਼ਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਬਾਅਦ ਹੁਣ ਪੰਜਾਬ ਦੇ ਇਸ ਇਲਾਕੇ 'ਚ ਵੀ 3 ਦਿਨ ਬਾਜ਼ਾਰ ਬੰਦ ਰੱਖਣ ਦਾ ਫੈਸਲਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਥਾਣਾ ਸਦਰ ਗੁਰਦਾਸਪੁਰ ਵਿਖੇ ਚਰਨਜੀਤ ਨੂੰ ਕਾਬੂ ਕਰਕੇ ਉਸ ਪਾਸੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਦੀਨਾਨਗਰ ਵਿਖੇ 02 ਵੱਖ-ਵੱਖ ਮੁਕੱਦਮਿਆਂ ਵਿਚ 01 ਔਰਤ ਪਾਸੋਂ 34500 ਐਮ.ਐੱਲ ਨਜ਼ਾਇਜ਼ ਸ਼ਰਾਬ ਅਤੇ 02 ਔਰਤਾਂ ਪਾਸੋਂ 63750 ਐਮ.ਐੱਲ ਨਜ਼ਾਇਜ਼ ਸ਼ਰਾਬ ਬਰਾਮਦ ਕਰਕੇ ਉਕਤ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਉੱਘੇ ਕਬੱਡੀ ਖਿਡਾਰੀ ਦੀ ਮੌਤ
ਐੱਸ.ਐੱਸ.ਪੀ. ਗੁਰਦਾਸਪੁਰ ਨੇ ਗੁਰਦਾਸਪੁਰ ਦੇ ਵਸਨੀਕਾ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਸ ਨੂੰ ਦਿੱਤੀ ਜਾਵੇ, ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਸ਼ਿਆ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਜਿਲ੍ਹਾ ਗੁਰਦਾਸਪੁਰ ਦੀ ਪੁਲਸ ਪੂਰੀ ਤਰ੍ਹਾਂ ਵਚਨਬੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8