ਗੁਰਦਾਸਪੁਰ ਪੁਲਸ ਵੱਲੋਂ ਥਾਣਿਆਂ 'ਚ ਖੜ੍ਹੇ 282 ਵਾਹਨ ਨਿਲਾਮ, 29 ਲੱਖ 50 ਹਜ਼ਾਰ ਦੀ ਲੱਗੀ ਬੋਲੀ
Monday, Jul 06, 2026 - 04:13 PM (IST)
ਗੁਰਦਾਸਪੁਰ(ਗੁਰਪ੍ਰੀਤ)- ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮੁਕੱਦਮਿਆਂ 'ਚ ਜ਼ਬਤ ਕੀਤੇ ਗਏ 282 ਵਾਹਨਾਂ ਦੀ ਨਿਲਾਮੀ ਕਰ ਦਿੱਤੀ ਗਈ ਹੈ। ਇਹ ਵਾਹਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਪਏ ਹੋਏ ਸਨ। ਨਿਲਾਮੀ ਸਬੰਧੀ ਜਾਣਕਾਰੀ ਪਹਿਲਾਂ ਅਖਬਾਰਾਂ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਜਾਰੀ ਕੀਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦਾਸਪੁਰ ਪੁਲਸ ਦੇ ਐਸ.ਪੀ. ਜੁਗਰਾਜ ਸਿੰਘ ਨੇ ਦੱਸਿਆ ਕਿ ਇਹ ਸਾਰੇ ਵਾਹਨ ਵੱਖ-ਵੱਖ ਕੇਸਾਂ ਵਿੱਚ ਜ਼ਬਤ ਕੀਤੇ ਗਏ ਸਨ। ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਨਿਲਾਮੀ ਸਬੰਧੀ ਪਹਿਲਾਂ ਹੀ ਸੂਚਨਾ ਦਿੱਤੀ ਗਈ ਸੀ ਅਤੇ ਅੱਜ ਖੁੱਲ੍ਹੀ ਬੋਲੀ ਲਈ ਸਮਾਂ ਨਿਸ਼ਚਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ ਮਿਜਾਜ਼
282 ਵੱਖ-ਵੱਖ ਵਾਹਨਾਂ ਦੀ ਬੋਲੀ 26 ਲੱਖ 53 ਹਜ਼ਾਰ 90 ਰੁਪਏ ਤੋਂ ਸ਼ੁਰੂ ਹੋਈ। ਨਿਲਾਮੀ ਵਿੱਚ 19 ਬੋਲੀਕਾਰਾਂ ਨੇ ਹਿੱਸਾ ਲਿਆ ਅਤੇ ਆਖਰਕਾਰ ਕੁੱਲ ਬੋਲੀ ਦੀ ਰਕਮ 29 ਲੱਖ 50 ਹਜ਼ਾਰ ਰੁਪਏ ਤੱਕ ਪਹੁੰਚ ਗਈ। ਐਸ.ਪੀ. ਨੇ ਦੱਸਿਆ ਕਿ ਨਿਲਾਮੀ ਤੋਂ ਆਈ ਸਾਰੀ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ- 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
