ਗੁਰਦਾਸਪੁਰ ਪੁਲਸ ਨੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਸਮੇਤ ਜਨਤਕ ਥਾਵਾਂ ’ਤੇ ਚਲਾਈ ਚੈਕਿੰਗ ਮੁਹਿੰਮ

Friday, Aug 23, 2024 - 12:09 PM (IST)

ਗੁਰਦਾਸਪੁਰ (ਵਿਨੋਦ) : ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ ਜ਼ਿਲ੍ਹਾ ਪੁਲਸ ਕਪਤਾਨ ਗੁਰਦਾਸਪੁਰ ਦੀਆਂ ਹਦਾਇਤਾਂ ’ਤੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਸ਼ਹਿਰ ਦੀਆਂ ਪ੍ਰਮੁੱਖ ਜਨਤਕ ਥਾਵਾਂ, ਭੀੜ-ਭੜੱਕੇ ਵਾਲੇ ਬਾਜ਼ਾਰਾਂ ਅਤੇ ਪਾਰਕਾਂ ’ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਸ ਮੁਲਾਜ਼ਮਾਂ ਨੇ ਬੰਬ ਨਿਰੋਧਕ ਦਸਤੇ ਅਤੇ ਡਾਗ ਸਕੁਐਡ ਸਮੇਤ ਉਕਤ ਥਾਵਾਂ ’ਤੇ ਪਹੁੰਚ ਕੇ ਡੂੰਘਾਈ ਨਾਲ ਜਾਂਚ ਕੀਤੀ। ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੇ ਸਾਮਾਨ ਦੀ ਵੀ ਚੈਕਿੰਗ ਕੀਤੀ।

ਇਹ ਵੀ ਪੜ੍ਹੋ- ਐਕਸ਼ਨ 'ਚ ਪੰਜਾਬ ਪੁਲਸ, ਕਰ 'ਤਾ ਐਨਕਾਊਂਟਰ

ਇਸ ਸਬੰਧੀ ਐੱਸ. ਐੱਸ. ਪੀ. ਹਰੀਸ਼ ਦਯਾਮਾ ਨੇ ਦੱਸਿਆ ਕਿ ਚੈਕਿੰਗ ਮੁਹਿੰਮ ’ਚ ਸ਼ਾਮਲ ਸਮੂਹ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਵਿਸ਼ੇਸ਼ ਆਦੇਸ਼ ਦਿੱਤੇ ਗਏ ਹਨ ਕਿ ਇਸ ਦੌਰਾਨ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ ਅਤੇ ਆਮ ਲੋਕਾਂ ਦੇ ਨਾਲ ਪੁਲਸ ਦਾ ਵਤੀਰਾ ਬਹੁਤ ਸੁਖਾਵਾਂ ਹੋਣਾ ਚਾਹੀਦਾ ਹੈ। ਇਸ ਮੁਹਿੰਮ ਦਾ ਮਤਲਬ ਦੇਸ਼ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨਾ ਹੀ ਨਹੀਂ, ਸਗੋਂ ਲੋਕਾਂ ਦੇ ਮਨੋਬਲ ਨੂੰ ਉੱਚਾ ਚੁੱਕਣਾ ਅਤੇ ਕਾਇਮ ਰੱਖਣਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਅਚਨਚੇਤ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੇ ਦਿੱਤੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News