ਸੁਰੱਖਿਆ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਵੱਲੋਂ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ

Sunday, Sep 06, 2026 - 05:10 PM (IST)

ਸੁਰੱਖਿਆ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਵੱਲੋਂ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ

ਗੁਰਦਾਸਪੁਰ (ਵਿਨੋਦ)-ਜ਼ਿਲੇ ’ਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਆਮ ਲੋਕਾਂ ’ਚ ਵਿਸ਼ਵਾਸ ਵਧਾਉਣ ਲਈ ਗੁਰਦਾਸਪੁਰ ਜ਼ਿਲਾ ਪੁਲਸ ਵੱਲੋਂ ਰੇਲਵੇ ਸਟੇਸ਼ਨ ’ਤੇ ਚੈਕਿੰਗ ਮੁਹਿੰਮ ਚਲਾਈ ਗਈ। ਇਹ ਵਿਸ਼ੇਸ਼ ਤਲਾਸ਼ੀ ਮੁਹਿੰਮ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਦੀਆਂ ਟੀਮਾਂ ਨੂੰ ਨਾਲ ਲੈ ਕੇ ਚਲਾਈ ਗਈ।

ਇਹ ਵੀ ਪੜ੍ਹੋ- ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ

ਬੰਬ ਨਿਰੋਧਕ ਦਸਤੇ ਦੇ ਇੰਚਾਰਜ ਨੇ ਦੱਸਿਆ ਕਿ ਐੱਸ. ਐੱਸ. ਪੀ. ਆਦਿਤਿਆ ਦੇ ਆਦੇਸ਼ਾਂ ’ਤੇ ਉਨ੍ਹਾਂ ਦੀ ਟੀਮ ਰੇਲਗੱਡੀਆਂ  ਤੋਂ ਉਤਰਨ ਵਾਲੇ ਯਾਤਰੀਆਂ ਦੇ ਸਾਮਾਨ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਾਰਸਲ ਰੂਮ, ਪਾਰਕਿੰਗ, ਸਾਰੇ ਦਫਤਰਾਂ ਅਤੇ ਵੇਟਿੰਗ ਰੂਮਾਂ ਦੀ ਵੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ। ਨਾਲ ਹੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ।

ਇਹ ਵੀ ਪੜ੍ਹੋ-ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News