ਗੁਰਦਾਸਪੁਰ ਪੁਲਸ ਨੂੰ ਮਿਲੀ ਵੱਡੀ ਸਫਲਤਾ, 5 ਪਿਸਤੌਲ ਤੇ 7 ਮੈਗਜ਼ੀਨ ਸਮੇਤ ਇਕ ਮੁਲਜ਼ਮ ਕਾਬੂ
Wednesday, Jan 21, 2026 - 04:45 PM (IST)
ਗੁਰਦਾਸਪੁਰ (ਵਿਨੋਦ): ਜ਼ਿਲ੍ਹਾ ਪੁਲਸ ਗੁਰਦਾਸਪੁਰ ਨੂੰ ਅੱਜ ਇੱਕ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲ ਅਤੇ ਸੱਤ ਮੈਗਜ਼ੀਨ ਬਰਾਮਦ ਕੀਤੇ ਹਨ, ਜਿਸ ਨਾਲ ਇਲਾਕੇ ਵਿੱਚ ਸੰਭਾਵਿਤ ਵੱਡੀ ਵਾਰਦਾਤ ਨੂੰ ਟਾਲ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪੈ ਗਿਆ ਭੜਥੂ, ਥਾਈਲੈਂਡ ਤੋਂ ਕਰੋੜਾਂ ਦੀ ਡਰੱਗ ਲੈ ਕੇ ਪੁੱਜੀ ਮੁਕਤਸਰ ਦੀ ਮੁਟਿਆਰ ਕਾਬੂ
ਇਸ ਸਬੰਧੀ ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਥਾਣਾ ਘੁੰਮਣ ਕਲਾਂ ਦੇ ਇੰਚਾਰਜ ਜਗਦੀਸ਼ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਨ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਮੁਲਜ਼ਮ ਅਰਸ਼ਦੀਪ ਸਿੰਘ ਪੁੱਤਰ ਨਰਿੰਦਰ ਸਿੰਘ, ਵਾਸੀ ਪਿੰਡ ਉੱਪਲੀ, ਥਾਣਾ ਸੰਗਰੂਰ, ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਮੁਲਜ਼ਮ ਦੇ ਬੈਗ ਵਿੱਚੋਂ ਪੰਜ ਪਿਸਤੌਲ (ਪੀਐਕਸ5 ਸਟੌਰਮ) ਅਤੇ ਸੱਤ ਮੈਗਜ਼ੀਨ ਬਰਾਮਦ ਹੋਏ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦਾ ਵੱਡੀ ਚੇਤਾਵਨੀ: ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦਾ ਅਲਰਟ ਜਾਰੀ
ਪੁਲਸ ਨੇ ਮੁਲਜ਼ਮ ਖ਼ਿਲਾਫ਼ ਅਸਲਾ ਕਾਨੂੰਨ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਸ ਨਾਲ ਸਖ਼ਤੀ ਨਾਲ ਪੁੱਛਗਿੱਛ ਕਰਕੇ ਇਸ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਤੱਥ ਸਾਹਮਣੇ ਲਿਆਂਦੇ ਜਾ ਸਕਣ।
ਇਹ ਵੀ ਪੜ੍ਹੋ- ਨਸ਼ੇ ਦੇ ਦਲਦਲ 'ਚ ਡੁੱਬ ਚੱਲਾ ਪੰਜਾਬ, ਹੁਣ ਐਂਬੂਲੈਂਸਾਂ 'ਚੋਂ ਬਰਾਮਦ ਹੋਣ ਲੱਗੀ ਹੈਰੋਇਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
