ਗੁਰਦਾਸਪੁਰ ਪੁਲਸ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੂਰੀ ਤਰਾਂ ਵਚਨਬੱਧ: SSP ਆਦਿੱਤਿਆ

Sunday, Mar 16, 2025 - 04:44 PM (IST)

ਗੁਰਦਾਸਪੁਰ ਪੁਲਸ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੂਰੀ ਤਰਾਂ ਵਚਨਬੱਧ: SSP ਆਦਿੱਤਿਆ

ਗੁਰਦਾਸਪੁਰ (ਹਰਮਨ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਤਹਿਤ ਗੁਰਦਾਸਪੁਰ ਪੁਲਸ ਵੱਲੋਂ ਅੱਜ ਸਵੇਰੇ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਇੱਕ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਸਰਚ ਆਪ੍ਰੇਸ਼ਨ ਆਈ.ਜੀ.  ਪਰਮਰਾਜ ਸਿੰਘ ਉਮਰਾਨੰਗਲ ਅਤੇ ਆਈ.ਪੀ.ਐੱਸ. ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਿਆ, ਆਈ.ਪੀ.ਐੱਸ. ਦੀ ਦੇਖ-ਰੇਖ ਹੇਠ ਹੋਇਆ।

ਇਹ ਵੀ ਪੜ੍ਹੋ- CM ਬਦਲੇ ਜਾਣ ਦੀਆਂ ਚਰਚਾਵਾਂ 'ਤੇ ਬੋਲੇ ਕੇਜਰੀਵਾਲ, ਭਗਵੰਤ ਮਾਨ ਹੀ ਬਣੇ ਰਹਿਣਗੇ ਮੁੱਖ ਮੰਤਰੀ

ਇਸ ਸਰਚ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਿਆ, ਆਈ.ਪੀ.ਐੱਸ. ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੇ ਸਰਚ ਆਪ੍ਰੇਸ਼ਨ ਦੌਰਾਨ ਜੇਲ੍ਹ ਵਿੱਚ ਕੁੱਲ 15 ਬੈਰਕਾਂ ਦੀ ਚੈਕਿੰਗ ਕੀਤੀ ਗਈ, ਜਿਸ ਵਿੱਚ 14 ਬੈਰਕਾਂ ਮਰਦਾਂ ਦੀਆਂ ਅਤੇ 1 ਬੈਰਕ ਮਹਿਲਾ ਬੰਦੀਆਂ ਦੀ ਸੀ। ਇਸ ਤੋਂ ਇਲਾਵਾ ਜੇਲ੍ਹ ਵਿੱਚ ਸਥਿਤ ਹਸਪਤਾਲ, ਫੈਕਟਰੀ ਅਤੇ ਚੱਕੀ ਦੀ ਵੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਆਪ੍ਰੇਸ਼ਨ ਦੌਰਾਨ ਜੇਲ੍ਹ ਵਿੱਚ ਬੰਦ 1491 ਬੰਦੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। 

PunjabKesari

ਇਹ ਵੀ ਪੜ੍ਹੋ- ਹੋਲੇ ਮਹੱਲੇ ਮੌਕੇ ਗੱਜੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਕੌਮ ਦੇ ਨਾਂ ਦਿੱਤਾ ਵੱਡਾ ਸੰਦੇਸ਼

ਐੱਸ.ਐੱਸ.ਪੀ. ਗੁਰਦਾਸਪੁਰ ਨੇ ਦੱਸਿਆ ਕਿ ਇਸ ਸਰਚ ਆਪ੍ਰੇਸ਼ਨ ਦੌਰਾਨ ਉਨ੍ਹਾਂ ਸਮੇਤ 1 ਐੱਸ.ਪੀ., 6 ਡੀ.ਐੱਸ.ਪੀ., 6 ਐੱਸ.ਐੱਚ.ਓ., ਸੀ.ਆਈ.ਏ. ਦੇ ਇੰਚਾਰਜ ਅਤੇ 200 ਪੁਲਸ ਕਰਮੀ ਮੌਜੂਦ ਸਨ। ਇਸ ਤੋਂ ਇਲਾਵਾ ਚੈਕਿੰਗ ਆਪ੍ਰੇਸ਼ਨ ਦੌਰਾਨ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਸਟਾਫ ਵੀ ਮੌਜੂਦ ਸੀ। ਐੱਸ.ਐੱਸ.ਪੀ. ਆਦਿੱਤਿਆ ਨੇ ਦੱਸਿਆ ਕਿ ਚੈਕਿੰਗ ਆਪ੍ਰੇਸ਼ਨ ਦੌਰਾਨ ਬੈਰਕਾਂ ਵਿਚੋਂ ਛੋਟੇ ਨੋਕੀਲੇ ਹਥਿਆਰ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਵਿਚੋਂ ਨਸ਼ੀਲੇ ਪਦਾਰਥ ਜਾਂ ਮੋਬਾਇਲ ਫੋਨ ਬਰਾਮਦ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਸਰਚ ਆਪ੍ਰੇਸ਼ਨ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤਾ ਗਿਆ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਆਪ੍ਰੇਸ਼ਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ।

ਇਹ ਵੀ ਪੜ੍ਹੋ-  ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News