ਗੁਰਦਾਸਪੁਰ ਪੁਲਸ ਨੇ 26 ਲੱਖ ਰੁਪਏ ਦੇ ਮੋਬਾਈਲ ਫੋਨ ਅਸਲ ਮਾਲਕਾਂ ਨੂੰ ਕੀਤੇ ਵਾਪਸ
Thursday, Jul 30, 2026 - 03:21 PM (IST)
ਗੁਰਦਾਸਪੁਰ(ਹਰਮਨ,ਹਰਜਿੰਦਰ ਸਿੰਘ ਗੋਰਾਇਆ)- ਐੱਸ.ਐੱਸ.ਪੀ. ਆਦਿਤਿਆ ਨੇ ਅੱਜ ਇਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਪੁਲਸ ਨੇ CEIR (ਸੈਂਟਰਲ ਇਕੁਇਪਮੈਂਟ ਆਈਡੈਂਟਿਟੀ ਰਜਿਸਟਰ) ਪੋਰਟਲ ਦੀ ਮਦਦ ਨਾਲ ਕਰੀਬ 120 ਗੁੰਮ ਅਤੇ ਖੋਹੇ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪ ਦਿੱਤੇ ਹਨ। ਇਸ ਸਬੰਧੀ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਵਿਖੇ ਇੱਕ ਸਮਾਗਮ ਵੀ ਕਰਵਾਇਆ ਗਿਆ।
ਇਹ ਵੀ ਪੜ੍ਹੋ-ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ
ਐੱਸ.ਐੱਸ.ਪੀ. ਨੇ ਦੱਸਿਆ ਕਿ ਪੁਲਸ ਨੇ ਡਿਜ਼ੀਟਲ ਟ੍ਰੈਕਿੰਗ ਤਕਨੀਕਾਂ ਅਤੇ CEIR ਪੋਰਟਲ ਦੀ ਮਦਦ ਨਾਲ ਗੁੰਮ ਹੋਏ ਮੋਬਾਈਲਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਟ੍ਰੇਸ ਕੀਤਾ। ਅਸਲ ਮਾਲਕਾਂ ਦੀ ਤਸਦੀਕ ਤੋਂ ਬਾਅਦ ਵੱਖ-ਵੱਖ ਕੰਪਨੀਆਂ ਦੇ ਇਹ ਮੋਬਾਈਲ ਉਨ੍ਹਾਂ ਨੂੰ ਵਾਪਸ ਕਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਦੀ ਕੁੱਲ ਅਨੁਮਾਨਿਤ ਕੀਮਤ ਕਰੀਬ 26 ਲੱਖ ਰੁਪਏ ਹੈ। ਮੋਬਾਈਲ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਇਸ ਮੌਕੇ ਗੁਰਦਾਸਪੁਰ ਪੁਲਸ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਸਰਾਹਨਾ ਕੀਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
ਐੱਸ.ਐੱਸ.ਪੀ. ਆਦਿਤਿਆ ਨੇ ਕਿਹਾ ਕਿ CEIR ਪੋਰਟਲ ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ ਦੀ ਮਹੱਤਵਪੂਰਨ ਪਹਿਲ ਹੈ, ਜਿਸ ਰਾਹੀਂ ਗੁੰਮ ਜਾਂ ਚੋਰੀ ਹੋਏ ਮੋਬਾਈਲ ਫੋਨਾਂ ਨੂੰ ਬਲਾਕ ਕਰਨ, ਉਨ੍ਹਾਂ ਦੀ IMEI ਆਧਾਰਿਤ ਟ੍ਰੈਕਿੰਗ ਕਰਨ ਅਤੇ ਬਰਾਮਦਗੀ ਨੂੰ ਆਸਾਨ ਬਣਾਇਆ ਜਾਂਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦਾ ਮੋਬਾਈਲ ਫੋਨ ਗੁੰਮ ਜਾਂ ਚੋਰੀ ਹੋ ਜਾਂਦਾ ਹੈ ਤਾਂ ਉਹ ਤੁਰੰਤ CEIR ਪੋਰਟਲ ਜਾਂ ਆਪਣੇ ਨਜ਼ਦੀਕੀ ਸਾਂਝ ਕੇਂਦਰ ਜਾਂ ਪੁਲਸ ਥਾਣੇ ਵਿੱਚ ਇਸ ਦੀ ਸੂਚਨਾ ਦਰਜ ਜਰੂਰ ਕਰਵਾਉਣ ਤਾਂ ਕਿ ਪੁਲਸ ਅਗਲੀ ਕਾਰਵਾਈ ਕਰ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
