ਗੁਰਦਾਸਪੁਰ ਪੁਲਸ ਦੀ ਐਂਟੀ ਸਾਬੋਟੇਜ਼ ਅਤੇ ਡੌਗ ਸਕੁਐਡ ਟੀਮ ਨੇ ਬੱਸ ਸਟੈਂਡ ’ਤੇ ਕੀਤੀ ਚੈਕਿੰਗ

Thursday, Jan 29, 2026 - 06:19 PM (IST)

ਗੁਰਦਾਸਪੁਰ ਪੁਲਸ ਦੀ ਐਂਟੀ ਸਾਬੋਟੇਜ਼ ਅਤੇ ਡੌਗ ਸਕੁਐਡ ਟੀਮ ਨੇ ਬੱਸ ਸਟੈਂਡ ’ਤੇ ਕੀਤੀ ਚੈਕਿੰਗ

ਗੁਰਦਾਸਪੁਰ (ਵਿਨੋਦ)- ਜ਼ਿਲ੍ਹੇ ’ਚ ਅਣਸੁਖਾਵੀਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪੁਲਸ ਗੁਰਦਾਸਪੁਰ ਦੀ ਐਂਟੀ ਸਾਬੋਟੇਜ਼ ਅਤੇ ਡੌਗ ਸਕੁਐਡ ਟੀਮ ਵੱਲੋਂ ਬੱਸ ਸਟੈਂਡ 'ਤੇ ਚੈਕਿੰਗ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਸ ਮੁਖੀ ਆਦਿੱਤਿਆ ਨੇ ਕਿਹਾ ਕਿ ਜ਼ਿਲ੍ਹਾ ਪੁਲਸ ਗੁਰਦਾਸਪੁਰ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਚੌਵੀਂ ਘੰਟੇ ਤਾਇਨਾਤ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਸਮੇਂ-ਸਮੇਂ 'ਤੇ ਇਹ ਚੈਕਿੰਗ ਅਭਿਆਨ ਚਲਾਇਆ ਜਾਂਦਾ ਹੈ ਤਾਂ ਕਿ ਅਣਸੁਖਾਵੀਂ ਘਟਨਾ ਨੂੰ ਸਮਾਂ ਰਹਿੰਦੇ ਹੀ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖੂਨੀ ਵਾਰਦਾਤ, ਕਿਰਾਏਦਾਰਾਂ ਨੇ ਬਜ਼ੁਰਗ ਔਰਤ ਦਾ ਕਰ'ਤਾ ਕਤਲ!

ਉਨ੍ਹਾਂ ਕਿਹਾ ਕਿ ਅੱਜ ਗੁਰਦਾਸਪੁਰ ਪੁਲਸ ਦੀ ਐਂਟੀ ਸਾਬੋਟੇਜ਼ ਅਤੇ ਡੌਗ ਸਕੁਐਡ ਟੀਮ ਵੱਲੋਂ ਬੰਬ ਨਿਰੋਧਕ ਦਸਤੇ ਸਮੇਤ ਬੱਸ ਸਟੈਂਡ ’ਤੇ ਚੈਕਿੰਗ ਅਭਿਆਨ ਚਲਾਇਆ ਗਿਆ। ਬੱਸ ਸਟੈਂਡ ਤੇ ਯਾਤਰੀਆਂ ਦੇ ਸਾਮਾਨ ਦੀ ਵੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪਾਰਕਿੰਗ ਸਥਾਨ ’ਤੇ ਵੀ ਚੈਕਿੰਗ ਕੀਤੀ ਗਈ ਤਾਂ ਕਿ ਸਮਾਂ ਰਹਿੰਦੇ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਸ ਦੇ ਕੰਟਰੋਲ ਰੂਮ 'ਤੇ ਇਸ ਦੀ ਸੂਚਨਾ ਦਿੱਤੀ ਜਾਵੇ।

ਇਹ ਵੀ ਪੜ੍ਹੋ- ਮੂਕ ਦਰਸ਼ਕ ਬਣੀ ਪੁਲਸ: ਖੂਨੀ ਚਾਈਨਾ ਡੋਰ ਦੀ ਲਪੇਟ 'ਚ ਆਈ ਮਾਸੂਮ ਬੱਚੀ, ਮੂੰਹ ’ਤੇ ਲੱਗੇ 40 ਟਾਂਕੇ

 


author

Shivani Bassan

Content Editor

Related News