ਗੁਰਦਾਸਪੁਰ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਤੇ 9 ਬੋਤਲਾਂ ਰਮ ਬਰਾਮਦ, 2 ਵਿਅਕਤੀ ਗ੍ਰਿਫਤਾਰ
Saturday, Aug 09, 2025 - 03:51 PM (IST)

ਗੁਰਦਾਸਪੁਰ (ਹਰਮਨ)- 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਤਹਿਤ ਕਾਰਵਾਈ ਕਰਦਿਆਂ ਗੁਰਦਾਸਪੁਰ ਪੁਲਸ ਨੇ 13,500 ਐਮ.ਐਲ ਨਾਜਾਇਜ਼ ਸ਼ਰਾਬ ਅਤੇ 9 ਬੋਤਲਾਂ ਰਮ ਬਰਾਮਦ ਅਤੇ 2 ਵਿਅਕਤੀ ਗ੍ਰਿਫਤਾਰ ਕੀਤੇ ਹੈ। ਜਾਣਕਾਰੀ ਦੇਣ ਮੌਕੇ ਐਸਐਸਪੀ ਆਦਿਤਿਆ ਨੇ ਦੱਸਿਆ ਕਿ ਥਾਣਾ ਬਹਿਰਾਮਪੁਰ ਦੀ ਪੁਲਸ ਨੇ ਇੱਕ ਵਿਅਕਤੀ, ਜਿਸ ਦੀ ਪਛਾਣ ਜੋਧ ਕੁਮਾਰ ਵਜੋਂ ਹੋਈ ਹੈ, ਨੂੰ ਕਾਬੂ ਕਰਕੇ ਉਸ ਪਾਸੋਂ 13,500 ਐਮ.ਐਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਨਵਿੰਦਰ ਸਿੰਘ ਨਾਮ ਦੇ ਇੱਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਬੋਤਲਾਂ ਠੇਕਾ ਰਮ ਬਰਾਮਦ ਕੀਤੀਆਂ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਮਾਲਕ ਨੂੰ ਗੋਲੀਆਂ ਨਾਲ ਭੁੰਨਿਆ
ਐਸਐਸਪੀ ਆਦਿਤਿਆ ਗੁਰਦਾਸਪੁਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਾਜਾਇਜ਼ ਸ਼ਰਾਬ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਬਾਰੇ ਪੁਲਸ ਨੂੰ ਸੂਚਨਾ ਦੇਣ। ਉਨ੍ਹਾਂ ਭਰੋਸਾ ਦਿਵਾਇਆ ਕਿ ਅਜਿਹੇ ਵਿਅਕਤੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਗੁਰਦਾਸਪੁਰ ਪੁਲਸ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਕਾਰੋਬਾਰ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਸ਼ਨੀਵਾਰ ਤੇ ਐਤਵਾਰ ਨਹੀਂ ਹੋਵੇਗੀ ਸਰਕਾਰੀ ਛੁੱਟੀ, ਖੁੱਲ੍ਹੇ ਰਹਿਣਗੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8