ਸੰਕਟ ਦੀ ਘੜੀ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਨਾਲ ਖੜ੍ਹੀ ਗੁਰਦਾਸਪੁਰ ਪੁਲਸ

Tuesday, Sep 02, 2025 - 08:28 PM (IST)

ਸੰਕਟ ਦੀ ਘੜੀ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਨਾਲ ਖੜ੍ਹੀ ਗੁਰਦਾਸਪੁਰ ਪੁਲਸ

ਗੁਰਦਾਸਪੁਰ, (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਪੁਲਸ ਦੇ ਜਵਾਨ ਹੜ੍ਹਾਂ ਦੌਰਾਨ ਸੰਕਟ ਦੀ ਇਸ ਘੜੀ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਦੇ ਨਾਲ ਖੜ੍ਹੇ ਹਨ। ਐੱਸ.ਐੱਸ.ਪੀ. ਆਦਿੱਤਯ ਖ਼ੁਦ ਹੜ੍ਹ ਪੀੜਤ ਪਿੰਡਾਂ ਵਿੱਚ ਪਹੁੰਚ ਕੇ ਹਾਲਤਾਂ ਦੀ ਸਮੀਖਿਆ ਕਰ ਰਹੇ ਹਨ ਅਤੇ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਲਈ ਮੋਹਰੀ ਭੂਮਿਕਾ ਨਿਭਾ ਰਹੇ ਹਨ।

ਐੱਸ.ਐੱਸ.ਪੀ. ਆਦਿੱਤਯ ਨੇ ਅੱਜ ਪਿੰਡ ਮੌਕੜਾ, ਮਰਾੜਾ, ਝਬਕਰਾ ਅਤੇ ਚੱਕ ਰਾਮ ਸਾਹਈ ਦਾ ਦੌਰਾ ਕਰਕੇ ਹੜ੍ਹ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮਗਰੀ ਵੰਡੀ ਗਈ ਅਤੇ ਕਿਸਾਨਾਂ ਦੇ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਕੀਤਾ ਗਿਆ।

ਪਿੰਡ ਵਾਸੀਆਂ ਨਾਲ ਗੱਲਬਾਤ ਦੌਰਾਨ ਐੱਸ.ਐੱਸ.ਪੀ. ਆਦਿੱਤਯ ਨੇ ਭਰੋਸਾ ਦਿਵਾਇਆ ਕਿ ਗੁਰਦਾਸਪੁਰ ਪੁਲਸ ਕਿਸੇ ਵੀ ਹਾਲਤ ਵਿੱਚ ਲੋਕਾਂ ਨੂੰ ਇਕੱਲਾ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਜਦ ਤੱਕ ਹਾਲਾਤ ਪੂਰਨ ਤੌਰ ‘ਤੇ ਠੀਕ ਨਹੀਂ ਹੋ ਜਾਂਦੇ, ਰਾਹਤ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿਣਗੇ।

PunjabKesari

ਐੱਸ.ਐੱਸ.ਪੀ. ਨੇ ਪੁਲਸ ਟੀਮ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਹਰੇਕ ਪ੍ਰਭਾਵਿਤ ਪਰਿਵਾਰ ਤੱਕ ਸਮੇਂ-ਸਿਰ ਮਦਦ ਪਹੁੰਚਾਈ ਜਾਵੇ ਅਤੇ ਕਿਸੇ ਨੂੰ ਵੀ ਜ਼ਰੂਰੀ ਸਹੂਲਤਾਂ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਦੇ ਇਸ ਦੌਰੇ ਨਾਲ ਹੜ੍ਹ ਪੀੜਤ ਲੋਕਾਂ ਵਿੱਚ ਇੱਕ ਨਵੀਂ ਉਮੀਦ ਤੇ ਭਰੋਸਾ ਪੈਦਾ ਹੋਇਆ ਹੈ ਕਿ ਗੁਰਦਾਸਪੁਰ ਪੁਲਸ ਵਾਕਈ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।


author

Rakesh

Content Editor

Related News