ਗੁਰਦਾਸਪੁਰ ਪੁਲਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਦੋ ਵੱਖ-ਵੱਖ ਮਾਮਲਿਆਂ ’ਚ ਹੈਰੋਇਨ ਸਮੇਤ 3 ਵਿਅਕਤੀ ਕਾਬੂ
Sunday, Sep 06, 2026 - 02:13 PM (IST)
ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਗੁਰਦਾਸਪੁਰ ਪੁਲਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 1 ਕਿਲੋ 651 ਗ੍ਰਾਮ ਹੈਰੋਇਨ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਹ ਕਾਰਵਾਈ ਥਾਣਾ ਦੀਨਾਨਗਰ ਅਤੇ ਥਾਣਾ ਦੌਰਾਂਗਲਾ ਦੀ ਪੁਲਸ ਵੱਲੋਂ ਕੀਤੀ ਗਈ ਹੈ। ਪੁਲਸ ਵੱਲੋਂ ਜਾਰੀ ਪ੍ਰੈੱਸ ਕਾਨਫਰੰਸ ਦੌਰਾਨ ਡੀਐਸਪੀ ਰਜਿੰਦਰ ਮਿਨਹਾਸ ਅਨੁਸਾਰ ਪਹਿਲੇ ਮਾਮਲੇ ਵਿੱਚ ਥਾਣਾ ਦੀਨਾਨਗਰ ਦੀ ਪੁਲਸ ਪਾਰਟੀ ਨੇ ਨਾਕਾਬੰਦੀ ਦੌਰਾਨ ਸਕੂਟੀ ਨੰਬਰ PB-05-AV-9117 ਨੂੰ ਰੋਕ ਕੇ ਤਲਾਸ਼ੀ ਲਈ। ਸਕੂਟੀ ’ਤੇ ਸਵਾਰ ਦੋ ਵਿਅਕਤੀਆਂ ਕੋਲੋਂ 548 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ NDPS Act ਅਧੀਨ ਥਾਣਾ ਦੀਨਾਨਗਰ ਵਿਖੇ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
ਪੁਲਸ ਨੇ ਇਸ ਮਾਮਲੇ 'ਚ ਹਰਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ, ਦੋਵੇਂ ਵਾਸੀ ਚੰਗਲੀ ਕਦੀਮ, ਥਾਣਾ ਕੁਲਗੜ੍ਹੀ, ਜ਼ਿਲ੍ਹਾ ਫਿਰੋਜ਼ਪੁਰ, ਨੂੰ ਕਾਬੂ ਕੀਤਾ ਹੈ। ਪੁਲਸ ਰਿਕਾਰਡ ਅਨੁਸਾਰ ਦੋਵਾਂ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਰਹੇ ਹਨ। ਦੂਜੇ ਮਾਮਲੇ ਵਿੱਚ ਥਾਣਾ ਦੌਰਾਂਗਲਾ ਪੁਲਸ ਵੱਲੋਂ 1 ਕਿਲੋ 103 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਮਾਮਲੇ ਵਿੱਚ ਮਨਪ੍ਰੀਤ ਸਿੰਘ ਉਰਫ਼ ਮੰਨਾ ਪੁੱਤਰ ਰੂਪ ਸਿੰਘ ਵਾਸੀ ਇਸਲਾਮਪੁਰ ਥਾਣਾ, ਦੌਰਾਂਗਲਾ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ NDPS Act ਅਧੀਨ ਕਾਰਵਾਈ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ ਅਦਾਇਗੀਆਂ
ਪੁਲਸ ਵੱਲੋਂ ਦੋਵਾਂ ਮਾਮਲਿਆਂ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਰਾਮਦ ਕੀਤੀ ਗਈ ਹੈਰੋਇਨ ਦੇ ਸਰੋਤ ਅਤੇ ਇਸ ਦੀ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਪੁੱਛਗਿੱਛ ਜਾਰੀ ਹੈ। ਇਹ ਵੀ ਦੱਸਿਆ ਗਿਆ ਹੈ ਕਿ ਇਹ ਸਾਰੀ ਹੈਰੋਇਨ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ ਜਿਸ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਦੀ ਪੁਲਸ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ ਅਦਾਇਗੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
