ਨਸ਼ਾ ਰੋਕਣ ਲਈ ਹੌਟ ਸਪਾਟ ਖੇਤਰਾਂ ''ਚ ਗੁਰਦਾਸਪੁਰ ਪੁਲਸ ਨੇ ਕੀਤਾ ਐਕਸ਼ਨ
Monday, Mar 10, 2025 - 06:07 PM (IST)

ਗੁਰਦਾਸਪੁਰ (ਹਰਮਨ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਗੁਰਦਾਸਪੁਰ ਪੁਲਸ ਨੇ ਵੱਖ-ਵੱਖ ਥਾਵਾਂ 'ਤੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਹੈ। ਇਸ ਤਹਿਤ ਨਸ਼ਾ ਤਸਕਰੀ ਵਾਲੇ ਸ਼ੱਕੀ ਠਿਕਾਣਿਆਂ ਨੂੰ ਸੀਲ ਕਰਕੇ ਸਰਚ ਅਭਿਆਨ ਚਲਾਇਆ ਗਿਆ ਜਿਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਅਦਿੱਤਿਆ ਨੇ ਦੱਸਿਆ ਕਿ ਗੁਰਦਾਸਪੁਰ ਪੁਲਸ ਵੱਲੋਂ ਨਸ਼ਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਅਮਰੀਕੀ ਏਜੰਸੀ FBI ਵੱਲੋਂ ਲੋੜੀਂਦੇ ਮੁਲਜ਼ਮ ਨੂੰ ਕੀਤਾ ਕਾਬੂ, ਹੋਏ ਵੱਡੇ ਖ਼ੁਲਾਸੇ
ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਪੁਲਸ ਵੱਲੋਂ ਸ਼ੱਕੀ ਥਾਵਾਂ 'ਤੇ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਉਨ੍ਹਾਂ ਦਾ ਸਾਥ ਦੇਣ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਅਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਅੱਜ ਸਾਰੇ ਹੌਟ ਸਪਾਟ ਖੇਤਰਾਂ ਨੂੰ ਸੀਲ ਕਰਕੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਭਾਰੀ ਮਾਤਰਾ 'ਚ ਪੁਲਸ ਫੋਰਸ ਮੌਜੂਦ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਪੁਲਸ ਵੱਲੋਂ ਇਸੇ ਤਰ੍ਹਾਂ ਸਰਚ ਆਪ੍ਰੇਸ਼ਨ ਕੀਤੇ ਜਾਣਗੇ ਤਾਂ ਜੋ ਕੋਈ ਵੀ ਨਸ਼ਾ ਤਸਕਰ ਸਮਾਜ ਅਤੇ ਕਾਨੂੰਨ ਵਿਰੋਧੀ ਕਾਰਵਾਈਆਂ ਨੂੰ ਅੰਜਾਮ ਨਾ ਦੇ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8