ਗੁਰਦਾਸਪੁਰ ਰੇਲਵੇ ਟਰੈਕ ’ਤੇ ਕਿਸਨਾਂ ਨੇ ਮੰਗਾਂ ਨੂੰ ਲੈ ਕੇ 4 ਘੰਟੇ ਕੀਤਾ ਰੇਲਾਂ ਦਾ ਚੱਕਾ ਜਾਮ

Tuesday, Apr 18, 2023 - 05:17 PM (IST)

ਗੁਰਦਾਸਪੁਰ ਰੇਲਵੇ ਟਰੈਕ ’ਤੇ ਕਿਸਨਾਂ ਨੇ ਮੰਗਾਂ ਨੂੰ ਲੈ ਕੇ 4 ਘੰਟੇ ਕੀਤਾ ਰੇਲਾਂ ਦਾ ਚੱਕਾ ਜਾਮ

ਗੁਰਦਾਸਪੁਰ (ਵਿਨੋਦ)- ਬੇਮੌਸਮੀ ਬਾਰਿਸ਼ਾਂ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਅਤੇ ਕੇਂਦਰ ਸਰਕਾਰ ਵੱਲੋਂ ਲਗਾਏ ਜਾ ਰਹੇ ਕੱਟ ਦੇ ਵਿਰੋਧ ’ਚ ਅੱਜ ਗੁਰਦਾਸਪੁਰ ਰੇਲਵੇ ਸਟੇਸ਼ਨ ਟਰੈਕ ਤੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਇਕੱਠੇ ਹੋ ਕੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜੀ ਕੀਤੀ। ਇਹ ਧਰਨਾ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ।

ਇਹ ਵੀ ਪੜ੍ਹੋ- ਨੌਜਵਾਨਾਂ ਲਈ ਮਿਸਾਲ ਬਣਿਆ ਗੁਰਦਾਸਪੁਰ ਦਾ ਅੰਮ੍ਰਿਤਬੀਰ ਸਿੰਘ, ਚੜ੍ਹਦੀ ਜਵਾਨੀ ਮਾਰੀਆਂ ਵੱਡੀਆਂ ਮੱਲ੍ਹਾਂ

ਇਸ ਮੌਕੇ ਬੁਲਾਰਿਆਂ ਸਤਿਬੀਰ ਸਿੰਘ ਸੁਲਤਾਨੀ, ਮੱਖਣ ਸਿੰਘ ਕੁਹਾੜ, ਗੁਲਜ਼ਾਰ ਸਿੰਘ ਬਸੰਤ ਕੋਟ, ਗੁਰਵਿੰਦਰ ਸਿੰਘ ਲਾਡੀ, ਹਰਜੀਤ ਸਿੰਘ ਕਲਾਨੌਰ , ਗੁਰਮੀਤ ਸਿੰਘ ਬਖ਼ਤਪੁਰ, ਸਲਵਿੰਦਰ ਸਿੰਘ ਗੋਸਲ, ਗੁਰਵਿੰਦਰ ਸਿੰਘ ਜੀਵਨਚੱਕ ਆਦਿ ਨੇ ਆਖਿਆ ਕਿ ਕੇਂਦਰ ਸਰਕਾਰ ਕਿਸਾਨਾਂ ਤੋਂ ਕਾਲੇ ਕਾਨੂੰਨ ਰੱਦ ਕਰਵਾਉਣ ਦਾ ਬਦਲਾ ਲੈ ਰਹੀ ਹੈ। ਖ਼ਾਸ ਕਰਕੇ ਪੰਜਾਬ ਨਾਲ ਉਸ ਦਾ ਰਵੱਈਆਂ ਬੇਹੱਦ ਨਿਖੇਧੀ ਯੋਗ ਹੈ। ਪਹਿਲਾਂ ਹੀ ਵਧੇਰੇ ਮੀਂਹ ਤੇ ਝੱਖੜ ਕਾਰਨ ਕਣਕ ਦਾ ਝਾੜ ਅੱਧਾ ਨਹੀਂ ਰਹਿ ਗਿਆ। ਉਪਰੋਂ ਕੇਂਦਰ ਨੇ 37.87 ਪ੍ਰਤੀ ਕੁਵਿੰਟਲ ਤੱਕ ਰੇਟ ਘੱਟ ਕਰ ਦਿੱਤਾ ਹੈ। ਇਸ ਨਾਲ ਕਿਸਾਨੀ ਦਾ ਮੁੜ ਉੱਭਰ ਸਕਣਾ ਹੋਰ ਵੀ ਮੁਸ਼ਕਲ ਬਣਾ ਦਿੱਤਾ ਹੈ। ਇਸ ਨੂੰ ਫੌਰੀ ਤੌਰ ਤੇ ਰੱਦ ਕਰਕੇ 500 ਰੁਪਏ ਪ੍ਰਤੀ ਕੁਵਿੰਟਲ ਬੋਨਸ ਦੇਣ ਦੀ ਮੰਗ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪੇਂਡੂ ਵਿਕਾਸ ਫੰਡ ਪੰਜਾਬ ਨੂੰ ਦੇਣਾ ਬੰਦ ਕਰਕੇ ਸ਼ਰੇਆਮ ਧੱਕਾ ਕੀਤਾ ਹੈ ਅਤੇ ਇਸ ਨਾਲ ਪੰਜਾਬ ਦੇ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ਵਿਚ ਵਿਘਨ ਪੈ ਗਿਆ ਹੈ।

ਇਹ ਵੀ ਪੜ੍ਹੋ- ਕੁੜੀ ਨੂੰ ਦਰਸ਼ਨ ਕਰਨ ਜਾਣ ਤੋਂ ਰੋਕਣ ਦੀ ਵਾਇਰਲ ਵੀਡੀਓ 'ਤੇ ਸ਼੍ਰੋਮਣੀ ਕਮੇਟੀ ਨੇ ਦਿੱਤਾ ਸਪੱਸ਼ਟੀਕਰਨ

ਆਗੂਆਂ ਨੇ ਕੇਂਦਰ ਸਰਕਾਰ ਦੀ ਫ਼ਿਰਕੂ ਫਾਸ਼ੀਵਾਦੀ ਨੀਤੀ ਦੀ ਪੁਰਜ਼ੋਰ ਨਿੰਦਿਆਂ ਕੀਤੀ ਅਤੇ ਫੈਡਰਲ ਢਾਂਚੇ ਨੂੰ ਢਾਹ ਲਾਉਣ ਤੋਂ ਰੋਕਣ ਲਈ ਸਾਰੇ ਵਰਗਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਵਿੱਢਣ ਦਾ ਅਹਿਦ ਕਰਦਿਆਂ ਚਿਤਾਵਨੀ ਦਿੱਤੀ ਕਿ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਹਰਗਿਜ਼ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News