ਗੁਰਦਾਸਪੁਰ: ਬੈਂਸ ਦੀ ਗ੍ਰਿਫਤਾਰੀ ਲਈ DC ਦਫਤਰ ਦੇ ਮੁਲਾਜ਼ਮਾਂ ਨੇ ਕੀਤੀ ਕਲਮ ਛੋੜ ਹੜਤਾਲ

Tuesday, Sep 10, 2019 - 03:47 PM (IST)

ਗੁਰਦਾਸਪੁਰ: ਬੈਂਸ ਦੀ ਗ੍ਰਿਫਤਾਰੀ ਲਈ DC ਦਫਤਰ ਦੇ ਮੁਲਾਜ਼ਮਾਂ ਨੇ ਕੀਤੀ ਕਲਮ ਛੋੜ ਹੜਤਾਲ

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਗੁਰਦਾਸਪੁਰ ਦੇ ਡੀ.ਸੀ. ਵਿਪੁਲ ਉਜਵਾਲ ਨਾਲ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਦੁਰਵਿਹਾਰ ਕਰਨ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ, ਜਿਸ ਦੇ ਚਲਦੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫਤਰ ਦੇ ਕਰਮਚਾਰੀਆਂ, ਤਹਿਸੀਲਦਾਰਾਂ ਅਤੇ ਪਟਵਾਰੀਆਂ ਵੱਲੋਂ ਕਲਮ ਛੋੜ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਕਿਹਾ ਕਿ ਬੈਂਸ ਅਕਸਰ ਹੀ ਕਿਸੇ ਨਾ ਕਿਸੇ ਸਰਕਾਰੀ ਕਰਮਚਾਰੀ ਨੂੰ ਧਮਕਾਉਂਦੇ ਹੋਏ ਦਿਖਾਈ ਦਿੰਦੇ ਰਹਿੰਦੇ ਹਨ ਅਤੇ ਖੁਦ ਹੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਕੇ ਜਨਤਾ ਦੀ ਹਮਦਰਦੀ ਬਟੋਰਦੇ ਹਨ।

ਉਨ੍ਹਾਂ ਨੇ ਮੰਗ ਕੀਤੀ ਕਿ ਸਿਮਰਜੀਤ ਸਿੰਘ ਬੈਂਸ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ ਅਤੇ ਵਿਧਾਇਕ ਦੇ ਅਹੁਦੇ ਤੋਂ ਹਟਾਇਆ ਜਾਵੇ। ਇਸ ਮੌਕੇ ਪ੍ਰਦਰਸ਼ਨਕਾਰੀ ਨੇ ਬੈਂਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਅਤੇ ਕਿਹਾ ਕਿ ਜੇਕਰ ਸਾਡੀ ਮੰਗ ਨਾ ਮੰਨੀ ਗਈ ਤਾਂ ਅਸੀ ਬੈਂਸ ਦੇ ਖਿਲਾਫ ਸੜਕਾਂ 'ਤੇ ਉਤਰਨ ਤੋਂ ਵੀ ਗੁਰੇਜ ਨਹੀਂ ਕਰਾਂਗੇ।


author

cherry

Content Editor

Related News