26 ਜਨਵਰੀ ਤੱਕ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਹੋਵੇਗਾ ਗੁਰਦਾਸਪੁਰ, ਨਗਰ ਕੌਂਸਲ ਨੇ ਮੁੜ ਤੋੜੀਆਂ ਨਾਜਾਇਜ਼ ਉਸਾਰੀਆਂ
Saturday, Jan 06, 2024 - 01:05 PM (IST)
ਗੁਰਦਾਸਪੁਰ (ਹਰਮਨ)- ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਗੁਰਦਾਸਪੁਰ ਸ਼ਹਿਰ ਦੇ ਸਾਰੇ ਚੌਕਾਂ ਤੇ ਬਾਜ਼ਾਰਾਂ ਨੂੰ 26 ਜਨਵਰੀ ਤੱਕ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਅੱਜ ਮੁੜ ਨਗਰ ਕੌਂਸਲ ਦੀ ਟੀਮ ਨੇ ਸ਼ਹਿਰ ’ਚ ਨਾਜਾਇਜ਼ ਕਬਜ਼ੇ ਹਟਾਏ। ਇਸ ਮੌਕੇ ਸੁੱਕਾ ਤਲਾਅ ਨੇੜਲੀ ਮਾਰਕੀਟ ਸਮੇਤ ਹੋਰ ਥਾਵਾਂ ’ਤੇ ਪਹੁੰਚੇ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਦੁਕਾਨਾਂ ਦੇ ਬਾਹਰ ਪਿਆ ਸਾਮਾਨ ਜ਼ਬਤ ਕੀਤਾ।
ਇਹ ਵੀ ਪੜ੍ਹੋ : ਗੈਸ ਲੀਕ ਹੋਣ ਕਾਰਨ ਘਰ ਨੂੰ ਲੱਗੀ ਅੱਗ, ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸੇ, ਢਹਿ-ਢੇਰੀ ਹੋਈਆਂ ਕੰਧਾਂ
ਈ. ਓ. ਭੁਪਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਕਤ ਮੁਹਿੰਮ ਓਨੀ ਦੇਰ ਜਾਰੀ ਰਹੇਗੀ, ਜਿੰਨੀ ਦੇਰ ਸ਼ਹਿਰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਕੀਤੀ ਜਾ ਰਹੀ ਹੈ ਤਾਂ ਜੋ ਗੁਰਦਾਸਪੁਰ ਸ਼ਹਿਰ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਕੇ ਸ਼ਹਿਰ ਨੂੰ ਸੁੰਦਰ ਬਣਾਇਆ ਜਾ ਸਕੇ ਅਤੇ ਲੋਕਾਂ ਨੂੰ ਆਵਾਜਾਈ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ 'ਚ ਧੁੰਦ ਤੇ ਠੰਡ ਦਾ ਲਗਾਤਾਰ ਪ੍ਰਕੋਪ, ਮੌਸਮ ਵਿਭਾਗ ਨੇ ਐਤਵਾਰ ਤੱਕ ਜਾਰੀ ਕੀਤਾ ਅਲਰਟ
ਉਨ੍ਹਾਂ ਕਿਹਾ ਕਿ ਦੁਕਾਨਾਂ ਦੇ ਬਾਹਰ ਪਿਆ ਸਾਮਾਨ ਜ਼ਬਤ ਕਰਨ ਦੇ ਨਾਲ-ਨਾਲ ਦੁਕਾਨਦਾਰਾਂ ਨੇ ਸੜਕ ਦੀ ਜਗ੍ਹਾ ’ਚ ਜੋ ਪੱਕੀਆਂ ਉਸਾਰੀਆਂ ਕੀਤੀਆਂ ਹਨ, ਉਨ੍ਹਾਂ ਨੂੰ ਵੀ ਤੋੜਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਦੇ ਕੰਡੇ ਵੀ ਕਬਜ਼ੇ ’ਚ ਲਏ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਲੋਕਾਂ ਦੀ ਭਲਾਈ ਹੀ ਕੀਤੀ ਜਾ ਰਹੀ ਹੈ। ਇਸ ਲਈ ਦੁਕਾਨਦਾਰਾਂ ਨੂੰ ਖੁਦ ਚਾਹੀਦਾ ਹੈ ਕਿ ਉਹ ਨਾਜਾਇਜ਼ ਕਬਜ਼ੇ ਖੁਦ ਛੱਡ ਦੇਣ।
ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8