ਗੁਰਦੁਆਰਾ ਬਰਮਬਾਲਾ ਹੈਦਰਾਬਾਦ ਦੀ ਜਗ੍ਹਾ ''ਤੇ ਕਬਜ਼ਾ ਨਿੰਦਣਯੋਗ ਤੇ ਕੋਰਟ ਦੇ ਫੈਸਲੇ ਦੀ ਸ਼ਲਾਘਾ: ਬਾਬਾ 96 ਕਰੋੜੀ
Tuesday, Mar 17, 2026 - 04:47 PM (IST)
ਅੰਮ੍ਰਿਤਸਰ (ਸਰਬਜੀਤ)- ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ ‘ਤੇ ਸਥਾਨਕ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਜਬਰੀ ਕਬਜ਼ੇ ਦੀ ਕਾਰਵਾਈ ‘ਤੇ ਗੰਭੀਰ ਸਵਾਲ ਉਠਾਉਂਦਿਆਂ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕੋਰਟ ਵੱਲੋਂ ਗੁਰਦੁਆਰਾ ਸਾਹਿਬ ਦੇ ਹੱਕ ਵਿੱਚ ਦਿੱਤੇ ਫੈਸਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਦੀ ਇਹ ਕਾਰਵਾਈ ਗਲਤ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨਾਲ ਸੰਬੰਧਤ ਜਗ੍ਹਾ ‘ਤੇ ਇਸ ਤਰ੍ਹਾਂ ਦੀ ਜ਼ਬਰਦਸਤੀ ਕਰਨੀ ਨਾ ਸਿਰਫ਼ ਦੁਖਦਾਈ ਹੈ, ਸਗੋਂ ਇਹ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀ ਹੈ। ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਬਰਮਬਾਲਾ ਨੂੰ ਪੁਰਾਤਨ ਸਮੇਂ ਤੋਂ ਮਿਲੀ ਹੋਈ ਜਗ੍ਹਾ ‘ਤੇ ਪ੍ਰਸ਼ਾਸਨ ਵੱਲੋਂ ਜਬਰਨ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨਾ ਕਾਨੂੰਨ ਅਤੇ ਨਿਆਂ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨਾਲ ਇਸ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਖਾਲਸਾ ਪੰਥ, ਸਿੱਖ ਕੌਮ ਅਤੇ ਸਥਾਨਕ ਭਾਈਚਾਰਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗਾ। ਸਿੱਖ ਧਰਮ ਵਿੱਚ ਗੁਰਦੁਆਰਾ ਸਾਹਿਬਾਨ ਸੰਗਤ ਦੀ ਆਸਥਾ ਅਤੇ ਵਿਸ਼ਵਾਸ ਦਾ ਕੇਂਦਰ ਹਨ, ਜਿੱਥੇ ਹਰ ਧਰਮ ਦੇ ਲੋਕ ਨਤਮਸਤਕ ਹੁੰਦੇ ਹਨ ਅਤੇ ਲੋੜਵੰਦ ਲੰਗਰ ਪ੍ਰਸਾਦ ਵੀ ਛਕਦੇ ਹਨ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ AI ਵੀਡੀਓ ਰਾਹੀਂ ਬੇਅਦਬੀ: ਕੰਕਾਲ ਨੂੰ ਪੱਗ ਬੰਨ੍ਹ ਤੇ ਜੁੱਤੀਆਂ ਸਮੇਤ ਪਰਿਕਰਮਾ 'ਚ ਦਿਖਾਇਆ
ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ ਕਾਰਵਾਈ ਦੇ ਨਾਂ ‘ਤੇ ਗੁਰਦੁਆਰਾ ਸਾਹਿਬ ਦੀ ਜਗ੍ਹਾ ‘ਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਧੱਕੇਸ਼ਾਹੀ ਵਾਲੀ ਕਾਰਵਾਈ ਤੋਂ ਤੁਰੰਤ ਪਿੱਛੇ ਹਟਿਆ ਜਾਵੇ। ਨਾਲ ਹੀ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਅਜਿਹੀਆਂ ਕਾਰਵਾਈਆਂ ਨੂੰ ਰੋਕਿਆ ਜਾਵੇ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਆਦਰ ਕੀਤਾ ਜਾਵੇ। ਅੰਤ ਵਿੱਚ ਉਨ੍ਹਾਂ ਸਥਾਨਕ ਸੰਗਤਾਂ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਕਿਸੇ ਵੀ ਧੱਕੇਸ਼ਾਹੀ ਵਿਰੁੱਧ ਖਾਲਸਾ ਪੰਥ ਦੁਨੀਆ ਭਰ ਦੀਆਂ ਸੰਗਤਾਂ ਨਾਲ ਖੜ੍ਹਾ ਹੈ ਅਤੇ ਅੱਗੇ ਵੀ ਖੜ੍ਹਾ ਰਹੇਗਾ।
ਇਹ ਵੀ ਪੜ੍ਹੋ-ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
