ਗੁਰਦੁਆਰਾ ਚੋਣ ਕਮਿਸ਼ਨ ਯੋਗ ਸਿੱਖ ਵੋਟਰਾਂ ਦੀ ਹੀ ਰਜਿਸਟ੍ਰੇਸ਼ਨ ਯਕੀਨੀ ਬਣਾਵੇ : ਐਡਵੋਕੇਟ ਧਾਮੀ

Sunday, Aug 11, 2024 - 12:34 PM (IST)

ਅੰਮ੍ਰਿਤਸਰ (ਦੀਪਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਬਣ ਰਹੀਆਂ ਵੋਟਾਂ ਨੂੰ ਪਾਰਦਰਸ਼ੀ ਅਤੇ ਯੋਗ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ. ਐੱਸ. ਸਾਰੋਂ ਨੂੰ ਪੱਤਰ ਲਿਖਿਆ ਹੈ। ਐਡਵੋਕੇਟ ਧਾਮੀ ਨੇ ਇਸ ਗੱਲ ਦਾ ਸਖ਼ਤ ਇਤਰਾਜ਼ ਪ੍ਰਗਟਾਇਆ ਕਿ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਚੋਣਾਂ ਲਈ ਰਜਿਸਟ੍ਰੇਸ਼ਨ ਵਾਸਤੇ ਨਿਰਧਾਰਤ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬਾਬੇ ਤੋਂ ਪੁੱਤ ਦੀ ਦਾਤ ਮੰਗਣ ਗਈ ਸੀ ਔਰਤ, ਇਸ਼ਨਾਨ ਦੇ ਬਹਾਨੇ ਮੋਟਰ 'ਤੇ ਲੈ ਕੇ ਕੀਤਾ ਵੱਡਾ ਕਾਂਡ

ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚੋਂ ਸੰਗਤ ਵੱਲੋਂ ਸ਼ਿਕਾਇਤਾਂ ਅਤੇ ਜਾਣਕਾਰੀ ਦਿੱਤੀ ਗਈ ਹੈ ਕਿ ਵੋਟਾਂ ਬਣਾਉਣ ਵਾਲੇ ਕਰਮਚਾਰੀ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਵੋਟਰ ਲਿਸਟਾਂ ’ਚੋਂ ਬਿਨਾਂ ਤਸਦੀਕ ਕੀਤਿਆਂ ਆਪਣੇ ਤੌਰ ’ਤੇ ਹੀ ਨਾਂ ਚੁੱਕ ਕੇ ਨਿਯਮਾਂ ਨੂੰ ਅਣਦੇਖਾ ਕਰਦਿਆਂ ਵੋਟਾਂ ਬਣਾ ਰਹੇ ਹਨ। ਇਸ ਤਹਿਤ ਅੰਮ੍ਰਿਤਧਾਰੀ ਤੇ ਸਾਬਤ ਸੂਰਤ ਸਿੱਖ ਦੀ ਸ਼ਰਤ ਦੀ ਉਲੰਘਣਾ ਹੋਣ ਦਾ ਖ਼ਦਸ਼ਾ ਹੈ।

ਇਹ ਵੀ ਪੜ੍ਹੋ- ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਐਡਵੋਕੇਟ ਧਾਮੀ ਨੇ ਜਸਟਿਸ ਸਾਰੋਂ ਨੂੰ ਲਿਖਿਆ ਕਿ ਉਹ ਇਸ ਮਾਮਲੇ ’ਚ ਸਖ਼ਤ ਆਦੇਸ਼ ਜਾਰੀ ਕਰਨ ਤਾਂ ਜੋ ਇਹ ਯਕੀਨੀ ਬਣ ਸਕੇ ਕਿ ਕਿਸੇ ਵੀ ਗੈਰ-ਸਿੱਖ ਅਤੇ ਪਤਿਤ ਦੀ ਵੋਟ ਨਾ ਬਣੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਲਈ ਮੈਂਬਰ ਚੁਣਨ ਵਾਸਤੇ ਨਿਯਮਾਂ ਅਨੁਸਾਰ ਵੋਟਰ ਰਜਿਸਟ੍ਰੇਸ਼ਨ ਯਕੀਨੀ ਬਣਾਉਣਾ ਗੁਰਦੁਆਰਾ ਚੋਣ ਕਮਿਸ਼ਨ ਦਾ ਮੁੱਢਲਾ ਫ਼ਰਜ਼ ਹੈ ਅਤੇ ਸੰਗਤ ਦੇ ਇਤਰਾਜ਼ਾਂ ਤੇ ਖ਼ਦਸ਼ਿਆਂ ਵੱਲ ਕਮਿਸ਼ਨ ਉਚੇਚੇ ਤੌਰ ’ਤੇ ਧਿਆਨ ਕੇਂਦ੍ਰਿਤ ਕਰੇ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਦੇ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News