ਗੁਰਦੁਆਰਾ ਸਾਹਿਬ ’ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
Sunday, Jul 31, 2022 - 02:46 PM (IST)

ਕਲਾਨੌਰ (ਮਨਮੋਹਨ) - ਬਲਾਕ ਕਲਾਨੌਰ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਮੋਮਨਪੁਰ ’ਚ ਸਥਿਤ ਗੁਰਦੁਆਰਾ ਸਾਹਿਬ ’ਚ ਸਰਕਟ ਸ਼ਾਰਟ ਕਾਰਨ ਸੁੱਖ ਆਸਣ ’ਤੇ ਪਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਅਗਨ ਭੇਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ, ਜਦੋਂ ਸਵੇਰੇ 4 ਵਜੇ ਪਿੰਡ ਦਾ ਜਸਵਿੰਦਰ ਸਿੰਘ ਗੁਰਦੁਆਰਾ ਸਾਹਿਬ ’ਚ ਪਾਠ ਕਰਨ ਪਹੁੰਚਿਆ। ਉਸਨੇ ਸੁੱਖ ਆਸਣ ’ਚੋਂ ਧੂੰਆ ਨਿਕਲਦਾ ਦੇਖਿਆ ਤਾਂ ਇਸਦੀ ਸੂਚਨਾ ਤੁਰੰਤ ਪਿੰਡ ਦੇ ਲੋਕਾਂ ਨੂੰ ਦਿੱਤੀ। ਜਦੋਂ ਅੰਦਰ ਜਾ ਕੇ ਦੇਖਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸੜ ਚੁੱਕੇ ਸਨ।
ਪੜ੍ਹੋ ਇਹ ਵੀ ਖ਼ਬਰ: ਸਕਿਓਰਿਟੀ ਵਾਪਸ ਲੈਣ ਸਬੰਧੀ ਸੂਚਨਾ ਲੀਕ ਹੋਣ ਦਾ ਮਾਮਲਾ, ਸਰਕਾਰ ਨੇ ਸੀਲਬੰਦ ਰਿਪੋਰਟ ਲਈ ਮੰਗਿਆ ਸਮਾਂ
ਇਸ ਘਟਨਾ ਦੇ ਸੰਬੰਧ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੂੰ ਸੂਚਿਤ ਕੀਤਾ ਗਿਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਗੋਰਾਇਆ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੇ ਮੈਨੇਜਰ ਬਲਜੀਤ ਸਿੰਘ ਤੁਰੰਤ ਪਿੰਡ ਮੋਮਨਪੁਰ ਪਹੁੰਚੇ। ਉਨ੍ਹਾਂ ਅਰਦਾਸ ਕਰਨ ਉਪਰੰਤ ਅਗਨ ਭੇਟ ਹੋਏ ਦੋਵਾਂ ਪਾਵਨ ਸਰੂਪਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਸ੍ਰੀ ਗੋਇੰਦਪਾਲ ਸਾਹਿਬ ਭੇਜ ਦਿੱਤਾ ਹੈ। ਓਧਰ ਇਸ ਘਟਨਾ ਦਾ ਸਮਾਚਾਰ ਮਿਲਦੇ ਹੀ ਥਾਣਾ ਕਲਾਨੌਰ ਦੇ ਐੱਸ. ਐੱਚ. ਓ. ਇੰਸ. ਕੁਲਵੰਤ ਸਿੰਘ ਮਾਨ ਪੁਲਸ ਪਾਰਟੀ ਸਮੇਤ ਪਿੰਡ ਮੋਮਨਪੁਰ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ