ਗੁਰਦੁਆਰਾ ਸਿੰਘ ਸਭਾ ਬੋਬੀਨੀ (ਫਰਾਂਸ) ਵੱਲੋਂ ਖਾਲਸਾ ਪੰਥ ਦੀ ਸਾਜਨਾ ਦਿਵਸ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

Tuesday, Apr 16, 2024 - 01:47 PM (IST)

ਗੁਰਦੁਆਰਾ ਸਿੰਘ ਸਭਾ ਬੋਬੀਨੀ (ਫਰਾਂਸ) ਵੱਲੋਂ ਖਾਲਸਾ ਪੰਥ ਦੀ ਸਾਜਨਾ ਦਿਵਸ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

ਦੀਨਾਨਗਰ/ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕੋਆਰਡੀਨੇਸ਼ਨ ਕਮੇਟੀ (ਯੋਰਪ) ਵਲੋ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਪੰਥ ਦੇ 323ਵੇਂ ਸਾਜਨਾ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਸਿੰਘ ਸਭਾ  ਬੋਬੀਨੀ (ਫਰਾਂਸ) ਵਿੱਚ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ  ਭਾਈ ਚੈਨ ਸਿੰਘ ਫਰਾਂਸ ਨੇ ਦੱਸਿਆ ਕਿ ਗੁਰੂਦੁਆਰਾ ਸਾਹਿਬ ਵਿੱਚ ਅਖੰਡ ਸਾਹਿਬ ਦੇ ਭੋਗ ਉਪਰੰਤ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

PunjabKesari

ਇਹ ਵੀ ਪੜ੍ਹੋ-  ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ

ਇਸ ਮੌਕੇ ਸਮੂਹ ਵਿਦੇਸ਼ਾਂ ਵਿੱਚ ਬੈਠੇ ਪੰਜਾਬ ਸੰਗਤ ਨੇ ਹਾਜ਼ਰੀ ਭਰ ਕੇ ਖਾਲਸਾ ਪੰਥ ਦੀ ਸਾਜਨਾ ਦੇ ਸਬੰਧ ਵਿੱਚ ਭਾਰੀ ਇਕੱਠ ਕੀਤਾ ਗਿਆ। ਇਸ ਪੰਜਾਬ ਦੇ ਜੰਮਪਲ ਫਰਾਂਸ ਵਿੱਚ ਡਿਪਟੀ ਮੇਅਰ ਵਜੋਂ ਸੇਵਾ ਨਿਭਾਅ ਰਹੇ ਰਣਜੀਤ ਸਿੰਘ ਗੋਰਾਇਆ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਗੁਰੂ ਘਰ ਵਿੱਚ ਸੇਵਾ ਕੀਤੀ ਗਈ ਅਤੇ ਉਨ੍ਹਾਂ ਕਿਹਾ ਕਿ ਸਾਡੇ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ ਜੋ ਵਿਦੇਸ਼ ਦੀ ਧਰਤੀ 'ਤੇ ਵੀ ਆਪਣੇ ਗੁਰੂਆਂ ਦੇ ਇਤਿਹਾਸਕ ਦਿਹਾੜੇ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਹਨ।  ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਗੁਰੂ ਘਰ ਵਿੱਚ ਸੇਵਾ ਨਿਭਾਈ। 

PunjabKesari

PunjabKesari

ਇਹ ਵੀ ਪੜ੍ਹੋ-  ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਗੁਰਪ੍ਰੀਤ ਘੁੱਗੀ ਦਾ ਵੱਡਾ ਬਿਆਨ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News