ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਇਆ ਸਮਾਗਮ
Friday, Jun 28, 2024 - 04:22 PM (IST)
ਅੰਮ੍ਰਿਤਸਰ( ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।
ਇਹ ਵੀ ਪੜ੍ਹੋ- ਯੋਗਾ ਕੁੜੀ ਵੱਲੋਂ FIR ਵਾਪਸ ਲੈਣ ਦੀ ਨਵੀਂ ਵੀਡੀਓ ’ਤੇ SGPC ਮੈਂਬਰ ਦਾ ਵੱਡਾ ਬਿਆਨ
ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਕਥਾਵਾਚਕ ਨੇ ਸਰਵਣ ਕਰਵਾਇਆ। ਉਨ੍ਹਾ ਸੰਗਤ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਭਾਈ ਵਿਸ਼ਾਲ ਸਿੰਘ ਨੇ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਉਨ੍ਹਾਂ ਦੇ ਰਾਜ ਅੰਦਰ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ।
ਇਹ ਵੀ ਪੜ੍ਹੋ- SGPC ਵੱਲੋਂ ਯੋਗਾ ਵਾਲੀ ਕੁੜੀ ਦੇ ਝੂਠ ਦਾ ਪਰਦਾਫਾਸ਼, ਪਿਛਲੇ 6 ਦਿਨਾਂ ਦਾ ਬਲੂਪ੍ਰਿੰਟ ਪੇਸ਼ ਕਰ ਕੀਤਾ ਵੱਡਾ ਖੁਲਾਸਾ
ਇਹੀ ਕਾਰਨ ਹੈ ਕਿ ਮਹਾਰਾਜਾ ਰਣਜੀਤ ਸਿੰਘ ਵੱਲੋਂ ਕੀਤੇ ਕਾਰਜਾਂ ਨੂੰ ਅੱਜ ਵੀ ਦੁਨੀਆ ਯਾਦ ਕਰਦੀ ਹੈ। ਸਮਾਗਮ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਬਿਕਰਮਜੀਤ ਸਿੰਘ, ਜੁਗਰਾਜ ਸਿੰਘ, ਮੀਤ ਮੈਨੇਜਰ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8