ਨਾਜਾਇਜ਼ ਹਥਿਆਰਾਂ ਦਾ ਧੰਦਾ ਕਰਨ ਵਾਲਾ ਜੱਗੂ ਭਗਵਾਨਪੁਰੀਆ ਗੈਂਗ ਦਾ ਗੁਰਗਾ ਗ੍ਰਿਫ਼ਤਾਰ

Thursday, Nov 30, 2023 - 06:21 PM (IST)

ਨਾਜਾਇਜ਼ ਹਥਿਆਰਾਂ ਦਾ ਧੰਦਾ ਕਰਨ ਵਾਲਾ ਜੱਗੂ ਭਗਵਾਨਪੁਰੀਆ ਗੈਂਗ ਦਾ ਗੁਰਗਾ ਗ੍ਰਿਫ਼ਤਾਰ

ਅੰਮ੍ਰਿਤਸਰ (ਜ.ਬ.)-ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਨੇ ਇਤਲਾਹ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਨਾਜਾਇਜ਼ ਹਥਿਆਰਾਂ ਦਾ ਧੰਦਾ ਕਰਨ ਵਾਲੇ ਇਕ ਮੁਲਜ਼ਮ ਨੂੰ 10 ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮਕਬੂਲਪੁਰਾ ਥਾਣੇ ਦੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦਾ ਗੁਰਗਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਭਾਈ ਰਾਜੋਆਣਾ ਵੱਲੋਂ ਭੁੱਖ ਹੜਤਾਲ ਦੇ ਵਿਚਾਰ 'ਤੇ ਸ਼੍ਰੋਮਣੀ ਕਮੇਟੀ ਦਾ ਬਿਆਨ ਆਇਆ ਸਾਹਮਣੇ

ਪ੍ਰੈੱਸ ਮਿਲਣੀ ਦੌਰਾਨ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਕਬੂਲਪੁਰਾ ਇਲਾਕੇ ਵਿਚ ਪੁਲਸ ਪਾਰਟੀ ਨੇ ਨਾਕਾਬੰਦੀ ਕਰਦਿਆਂ ਇਕ ਮੁਲਜ਼ਮ ਜਸਪ੍ਰੀਤ ਸਿੰਘ ਜੱਸੀ ਪੁੱਤਰ ਹਰਜਿੰਦਰ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿੱਚੋਂ 10 ਪਿਸਤੌਲ 32 ਬੋਰ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ-  ਖ਼ਾਲਿਸਤਾਨੀ ਆਗੂ ਹਰਦੀਪ ਨਿੱਝਰ ਦਾ ਪੁਰਾਣਾ ਸਾਥੀ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ

ਪੁਲਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਇਹ ਮੁਲਜ਼ਮ ਜੋ ਜੱਗੂ ਭਗਵਾਨਪੁਰੀਆ ਦੇ ਗਿਰੋਹ ਦਾ ਸਾਥੀ ਦੱਸਿਆ ਜਾ ਰਿਹਾ ਹੈ। ਇਸ ਮੁਲਜ਼ਮ ਬਾਰੇ ਗੁਪਤ ਸੂਚਨਾ ਮਿਲੀ ਸੀ ਕਿ ਉਹ ਮੱਧ ਪ੍ਰਦੇਸ਼ ਤੋਂ ਰਾਜ ਵਿਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਗੈਰ ਕਾਨੂੰਨੀ ਹਥਿਆਰਾਂ ਦੀ ਸਮੱਗਲਿੰਗ ਕਰਦਾ ਹੈ ਅਤੇ ਹਵਾਲਾ ਰਾਸ਼ੀ ਰਾਹੀਂ ਰਕਮ ਦਾ ਭੁਗਤਾਨ ਕਰਦਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਖਿਲਾਫ ਪਹਿਲਾਂ ਵੀ 3 ਅਪਰਾਧਿਕ ਮਾਮਲੇ ਦਰਜ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News